25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੇਂਦਰੀ ਜੇਲ੍ਹ ਗੋਇੰਦਵਾਲ ’ਚ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 15 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਧਮਨਵੀਰ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਅਟਾਰੀ ਪਾਸੋਂ 3 ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ।

Ad Position 21
No active advertisement
ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚੋਂ ਚੈਕਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਨੂੰ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਥਾਣਾ ਗੋਇੰਦਵਾਲ ਵਿਖੇ ਲਿਖਤੀ ਸ਼ਿਕਾਇਤ ਕੀਤੀ ਕਿ 15 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਧਮਨਵੀਰ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਅਟਾਰੀ ਪਾਸੋਂ 3 ਟੱਚ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸੇ ਤਰ੍ਹਾਂ 18 ਨਵੰਬਰ ਨੂੰ ਜੇਲ੍ਹ ਦੀ ਚੈਕਿੰ ਦੌਰਾਨ ਹਵਾਲਾਤੀ ਲਵਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਭਿੱਖੀਵਿੰਡ ਪਾਸੋਂ 2 ਟੱਚ ਮੋਬਾਈਲਫੋਨ ਸਮੇਤ ਸਿੰਮ ਬਰਾਮਦ ਹੋਈ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 20 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਦੇਵੀਦਾਸ ਪਾਸੋਂ 1 ਫੋਨ ਸਮੇਤ ਸਿੰਮ ਬਰਾਮਦ ਹੋਈ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਪੁਲਿਸ ਕੋਲ ਕੀਤੀ ਕਿ 20 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਮਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਝਬਾਲ ਪਾਸੋਂ 1 ਕੀਪੈਡ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਜੇਲ੍ਹ ਵਿਚ ਹਵਾਲਾਤੀਆਂ ਪਾਸ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਹਜ਼ਾਰਾਂ ਨਸ਼ੀਲੀਆਂ ਦਵਾਈਆਂ ਅਤੇ ਟੀਕਿਆਂ ਦੀ ਖੇਪ ਬਰਾਮਦ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਬਣਨ ਨਾਲ ਪੰਜਾਬ ’ਚ ਸਰਕਾਰ ਬਣਾਉਣ ਦਾ ਰਾਹ ਸੌਖਾ ਹੋਇਆ - ਭਿੰਦਾ, ਪ੍ਰਿੰਸ
Ad Position 24