ਅਜੇ ਗਾਂਧੀ ਨੇ ਐੱਸ.ਐੱਸ.ਪੀ. ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)— ਬੀਤੇ ਦਿਨੀ ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਪੰਜਾਬ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਗਏ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਤਹਿਤ ਤਰਨ ਤਾਰਨ ਦੇ ਐੱਸ. ਐੱਸ.
ਅ
ਅਹੁਦਾ ਸੰਭਾਲਣ ਮੌਕੇ ਐੱਸ.ਐੱਸ.ਪੀ. ਅਜੇ ਗਾਂਧੀ। ਤਸਵੀਰ–ਲਵਲੀ
27-11-2026
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)— ਬੀਤੇ ਦਿਨੀ ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਪੰਜਾਬ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਗਏ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਤਹਿਤ ਤਰਨ ਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦਾ ਸੰਗਰੂਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਅਜੇ ਗਾਂਧੀ ਨੂੰ ਤਰਨ ਤਾਰਨ ਦਾ ਐੱਸ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ। ਨਵ ਨਿਯੁਕਤ ਐੱਸ.ਐੱਸ.ਪੀ.ਅਜੇ ਗਾਂਧੀ ਵਲੋਂ ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵਲੋ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਐੱਸ.ਐੱਸ.ਪੀ . ਅਜੇ ਗਾਂਧੀ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ, ਜਿਨ੍ਹਾਂ ਨੂੰ ਪਵਿੱਤਰ ਗੁਰੂ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਵਿਚੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਉਪਰ ਨਕੇਲ ਕੱਸੀ ਜਾਵੇਗੀ, ਉਥੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਸਰਹੱਦੀ ਜਿਲ੍ਹਾ ਹੈ ਅਤੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੂਸਤੈਦ ਹੈ। ਸ਼ਹਿਰ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਟ੍ਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਜਿਨ੍ਹਾਂ ਵੀ ਲੋਕਾਂ ਵਲੋਂ ਨਾਜਾਇਜ਼ ਤੌਰ ’ਤੇ ਸੜਕਾਂ ਜਾਂ ਬਾਜ਼ਾਰਾਂ ਵਿਚ ਕਬਜੇ ਕੀਤੇ ਹੋਏ ਹਨ, ਉਨ੍ਹਾਂ ਨੂੰ ਜਲਦ ਹੀ ਹਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਵਿਚ 24 ਘੰਟੇ ਹਾਜ਼ਰ ਹੈ, ਉਥੇ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਪੁਲਿਸ ਵਲੋਂ ਕਾਰਵਾਈ ਕੀਤੀ ਜਾਵੇ।