26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਬਕਾ ਸੰਸਦੀ ਸਕੱਤਰ ਜਗਦੀਪ ਨਕੱਈ ਸੂਬਾ ਚੋਣ ਕਮੇਟੀ ਮੈਂਬਰ ਮੰਨਾ ਨਾਲ ਮੁਲਾਕਾਤ ਕਰਨ ਪਹੁੰਚੇ

ਮੀਆਂਵਿੰਡ, 26 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਹਾਈਕਮਾਨ ਵਲੋਂ ਜਿਸ ਦਿਨ ਤੋਂ ਪਾਰਟੀ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਲੀਡਰਸ਼ਿਪ ਵਿਚ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਚੋਣ ਕਮੇਟੀ ਮੈਂਬਰ ਬਣਾਇਆ ਗਿਆ ਹੈ। ਉਸੇ ਦਿਨ ਤੋਂ ਉਨ੍ਹਾਂ ਦੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਪੂਰੇ ਪੰਜਾਬ ਵਿੱਚੋਂ ਅਕਾਲੀ ਸਰਕਾਰ ਵੇਲੇ ਉਨ੍ਹਾਂ ਨਾਲ ਉਨਾਂ ਦੇ ਸਾਥੀ ਰਹਿ ਚੁੱਕੇ ਜੋ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ, ਵਲੋਂ ਵੀ ਮੰਨਾ ਦੇ ਗ੍ਰਹਿ ਪਹੁੰਚਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 27-11-2026
ਮੀਆਂਵਿੰਡ, 26 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਹਾਈਕਮਾਨ ਵਲੋਂ ਜਿਸ ਦਿਨ ਤੋਂ ਪਾਰਟੀ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਲੀਡਰਸ਼ਿਪ ਵਿਚ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਚੋਣ ਕਮੇਟੀ ਮੈਂਬਰ ਬਣਾਇਆ ਗਿਆ ਹੈ। ਉਸੇ ਦਿਨ ਤੋਂ ਉਨ੍ਹਾਂ ਦੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਪੂਰੇ ਪੰਜਾਬ ਵਿੱਚੋਂ ਅਕਾਲੀ ਸਰਕਾਰ ਵੇਲੇ ਉਨ੍ਹਾਂ ਨਾਲ ਉਨਾਂ ਦੇ ਸਾਥੀ ਰਹਿ ਚੁੱਕੇ ਜੋ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ, ਵਲੋਂ ਵੀ ਮੰਨਾ ਦੇ ਗ੍ਰਹਿ ਪਹੁੰਚਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਤਹਿਤ ਹਲਕਾ ਮਾਨਸਾ ਤੋਂ ਸਾਬਕਾ ਵਿਧਾਇਕ ਰਹੇ ਸਾਬਕਾ ਰਾਜ ਮੰਤਰੀ ਜਗਦੀਪ ਸਿੰਘ ਨਕੱਈ ਅੱਜ ਉਨ੍ਹਾਂ ਦੇ ਗ੍ਰਹਿ ਪਹੁੰਚੇ ਜਿੱਥੇ ਉਨ੍ਹਾਂ ਮਨਜੀਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਆਪਣੇ ਵਿਚਾਰ ਮੰਨਾ ਨਾਲ ਸਾਂਝੇ ਕੀਤੇ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਜਗਦੀਪ ਸਿੰਘ ਦਾ ਉਨ੍ਹਾਂ ਨਾਲ ਬਹੁਤ ਪਿਆਰ ਰਿਹਾ ਹੈ, ਜਿਸ ਕਰਕੇ ਹੀ ਅੱਜ ਉਹ ਉਚੇਚੇ ਤੌਰ ’ਤੇ ਮੇਰੇ ਗ੍ਰਹਿ ਮੈਨੂੰ ਮਿਲਣ ਪਹੁੰਚੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਨਕੱਈ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਮੰਨਾ ਨਾਲ ਇਹ ਮੁਲਾਕਾਤ ਬਹੁਤ ਸੁਖਾਵੇਂ ਮਹੌਲ ਵਿਚ ਹੋਈ ਹੈ ਇਸ ਮੁਲਾਕਾਤ ਵਿਚ ਮੈਂ ਆਪਣੇ ਦਿਲ ਦੇ ਵਿਚਾਰ ਮੰਨਾ ਨਾਲ ਸਾਂਝੇ ਕੀਤੇ ਹਨ ਅਤੇ ਮਨਜੀਤ ਸਿੰਘ ਵੀ ਮੇਰੇ ਵਿਚਾਰਾਂ ਨਾਲ ਸਹਿਮਤ ਹਨ। ਇਸ ਮੌਕੇ ਉੱਥੇ ਮੌਜ਼ੂਦ ਪਾਰਟੀ ਦੇ ਸੀਨੀਅਰ ਆਗੂ ਅਮਰਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਂਵੇ ਜਗਦੀਪ ਸਿੰਘ ਖੁਦ ਮੰਨਾ ਨੂੰ ਮਿਲਣ ਅਤੇ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ ਸਨ, ਪਰ ਫਿਰ ਵੀ ਮੰਨਾ ਵਲੋਂ ਆਪਣੇ ਸਾਥੀ ਨਕੱਈ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਪਾਰਟੀ ਦੇ ਆਗੂ ਨੂੰ ਪਾਰਟੀ ਵੱਡੀ ਜ਼ਿੰਮੇਵਾਰੀ ਦਿੰਦੀ ਹੈ, ਉਸ ਸਮੇਂ ਉਸ ਵਿਚ ਹੰਕਾਰ ਆ ਜਾਂਦਾ ਹੈ, ਪਰ ਮਨਜੀਤ ਸਿੰਘ ਮੰਨਾ ਇਕ ਅਜਿਹਾ ਲੀਡਰ ਹੈ, ਜੋ ਉਨ੍ਹਾਂ ਦੇ ਗ੍ਰਹਿ ਪਹੁੰਚ ਰਹੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਵੀ ਵੱਡਾ ਮਾਣ ਸਤਿਕਾਰ ਦੇ ਰਹੇ ਹਨ। ਖਹਿਰਾ ਨੇ ਕਿਹਾ ਕਿ ਇਸੇ ਕਰਕੇ ਜਿੱਥੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਅਤੇ ਪੰਚ ਵੀ ਰਾਤ ਦੇ ਹਨੇਰੇ ਵਿਚ ਉਨ੍ਹਾਂ ਨੂੰ ਵਧਾਈ ਦੇਣ ਪਹੁੰਚ ਰਹੇ ਹਨ, ਉੱਥੇ ਹੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚਲੇ ਆਗੂ ਵੀ ਮੰਨਾ ਨਾਲ ਰਾਬਤਾ ਕਾਇਮ ਕਰ ਰਹੇ ਹਨ। ਜੋ ਪਾਰਟੀ ਦੇ ਵਧ ਰਹੇ ਗ੍ਰਾਫ ਦਾ ਸੰਕੇਤ ਹੈ। ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਪਿੰਦਰ ਦੌਲੋਨੰਗਲ, ਜਸ ਭੋਰਸ਼ੀ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਹਰਭਜਨ ਸਿੰਘ ਮੀਆਂ ਵਿੰਡ, ਹਰਪ੍ਰੀਤ ਸਿੰਘ ਹੈਪੀ ਮੀਆਂਵਿੰਡ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਛਾਉਣੀ ਸਾਹਿਬ ਸੁਰ ਸਿੰਘ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੋਗਾ ਰੈਲੀ ਵਿਚ ਰੱਜ ਕੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ - ਔਲਖ, ਲਾਹੋਰੀਆ
Ad Position 24