ਪੰਜਾਬ ਦੇ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ - ਕਾਜ਼ੀਚੱਕ
ਭਿੱਖੀਵਿੰਡ, 26 ਨਵੰਬਰ (ਬੌਬੀ)-ਪੰਜਾਬ ਦੇ ਲੋਕ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ, ਕਿਉਂਕਿ ਉਹਨਾਂ ਪਿਛਲੇ ਪੰਜ ਸਾਲਾਂ ਵਿਚ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੇਖੀ ਉਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਨਿਰਾਸ਼ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗਮਲ ਸਿੰਘ ਸਰਪੰਚ ਕਾਜੀਚੱਕ ਨੇ ਗੱਲਬਾਤ ਕਰਦਿਆਂ ਕੀਤਾ।
ਸ
ਸਰਪੰਚ ਜਗਮਲ ਸਿੰਘ ਕਾਜੀਚੱਕ
27-11-2026
ਭਿੱਖੀਵਿੰਡ, 26 ਨਵੰਬਰ (ਬੌਬੀ)-ਪੰਜਾਬ ਦੇ ਲੋਕ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਮਨ ਬਣਾ ਚੁੱਕੇ ਹਨ, ਕਿਉਂਕਿ ਉਹਨਾਂ ਪਿਛਲੇ ਪੰਜ ਸਾਲਾਂ ਵਿਚ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੇਖੀ ਉਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਨਿਰਾਸ਼ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗਮਲ ਸਿੰਘ ਸਰਪੰਚ ਕਾਜੀਚੱਕ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਜੋ ਗੱਠਜੋੜ ਕੀਤਾ ਹੈ, ਇਹ ਸਿਰਫ ਸੱਤਾ ਦੀ ਭੁੱਖ ਲਈ ਕੀਤਾ ਹੈ, ਨਾ ਕਿ ਪੰਜਾਬ ਦੀ ਭਲਾਈ ਲਈ, ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਜੋ ਤਿੰਨ ਕਾਲੇ ਕਾਨੂੰਨ ਬਣਾਏ ਸਨ। ਉਸ ਵਿਚ ਸ਼੍ਰੋਮਣੀ ਅਕਾਲੀ ਦਲ ਵੀ ਭਾਗੀਦਾਰ ਸੀ ਅਤੇ ਉਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਪੰਜਾਬ ਦੇ ਕਿਸਾਨਾਂ ਦੀਆਂ ਕਿੰਨੀਆਂ ਜਾਨਾਂ ਗਈਆਂ, ਜਿੰਨਾਂ ਨੂੰ ਅੱਜ ਤੱਕ ਕੋਈ ਇਨਸਾਫ ਨਹੀਂ ਮਿਲਿਆ। ਪੰਜਾਬ ਦੇ ਲੋਕ ਕਦੀ ਵੀ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁਆਫ਼ ਨਹੀਂ ਕਰਨਗੇ। ਇਸ ਲਈ ਹੁਣ ਜਿਹੜੀ ਮਰਜ਼ੀ ਪਾਰਟੀ ਜਿੱਥੇ ਮਰਜ਼ੀ ਗਠਜੋੜ ਕਰੀ ਜਾਵੇ, ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤਣ ਲਈ ਆਪਣਾ ਮਨ ਬਣਾ ਚੁੱਕੇ ਹਨ। ਉਨ੍ਹਾਂ ਖਾਸ ਕਰ ਹਲਕਾ ਖੇਮਕਰਨ ਦੀ ਗੱਲ ਕਰਦਿਆਂ ਕਿਹਾ ਕਿ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਡੇ ਅੰਤਰ ਨਾਲ ਜਿੱਤਣਗੇ ।