26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਹਿਲੀ ਨੂੰ ‘ਵਿਸ਼ਵ ਏਡਜ਼ ਦਿਵਸ’ ਦਾ ਪੂਰਨ ਬਾਈਕਾਟ ਕਰ ਕੇ ਮਨਾਇਆ ਜਾਵੇਗਾ ਕਾਲਾ ਦਿਵਸ

ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)– ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਸਮੂਹ ਸਟੇਟ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਤਰਜ਼ ’ਤੇ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ਤਨਖਾਹ ਵਿਚ 20 ਫੀਸਦੀ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ।

Ad Position 21
No active advertisement
ਅਜੀਤ ਡੈਸਕ 27-11-2026
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)– ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਸਮੂਹ ਸਟੇਟ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਦਿੱਲੀ ਦੀ ਤਰਜ਼ ’ਤੇ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ਤਨਖਾਹ ਵਿਚ 20 ਫੀਸਦੀ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅੱਜ ਤੱਕ ਵਫ਼ਾ ਨਹੀਂ ਹੋਇਆ। ਆਗੂਆਂ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗ ਦੀ ਟਾਲ-ਮਟੋਲ ਵਾਲੀ ਨੀਤੀ ਦੇ ਰੋਸ ਵਜੋਂ ਬੀਤੇ ਦਿਨ (25 ਨਵੰਬਰ) ਹੈੱਡ ਆਫਿਸ ਚੰਡੀਗੜ੍ਹ ਵਿਖੇ ਇਕ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਪੰਜਾਬ ਭਰ ਦੇ ਸਮੂਹ ਮੁਲਾਜ਼ਮਾਂ ਨੇ ਆਪਣਾ ਕੰਮ-ਕਾਜ ਠੱਪ ਕਰਕੇ ਅਤੇ ਛੁੱਟੀ ਲੈ ਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁਲਾਜ਼ਮਾਂ ਵਲੋਂ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਅਤੇ ਫਾਈਲਾਂ ਨੂੰ ਜਾਣਬੁੱਝ ਕੇ ਲਟਕਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਦਿਓਲ ਨੇ ਦੱਸਿਆ ਕਿ ਇਸ ਜਾਇਜ਼ ਮੰਗ ਨੂੰ ਲੈ ਕੇ ਸਰਕਾਰ ਦੇ ਨੁਮਾਇੰਦਿਆਂ ਨਾਲ 85 ਤੋਂ ਵੱਧ ਮੀਟਿੰਗਾਂ ਅਤੇ ਕੈਬਨਿਟ ਸਬ-ਕਮੇਟੀ ਦੀਆਂ 7 ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਮੀਟਿੰਗ ਵਿਚ ਵਾਧਾ ਜਲਦ ਲਾਗੂ ਕਰਨ ’ਤੇ ਸਹਿਮਤੀ ਬਣਦੀ ਹੈ, ਪਰ ਅਫਸਰਸ਼ਾਹੀ ਦੀ ਢਿੱਲ-ਮੱਠ ਕਾਰਨ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਹੋਇਆ। ਉਨ੍ਹਾਂ ਖੁਲਾਸਾ ਕੀਤਾ ਕਿ ਬੀਤੀ 20 ਨਵੰਬਰ ਨੂੰ ਹੋਈ ਸਬ-ਕਮੇਟੀ ਦੀ ਮੀਟਿੰਗ ਵੀ ਇਸੇ ਕਰਕੇ ਬੇਸਿੱਟਾ ਰਹੀ ਕਿਉਂਕਿ ਪ੍ਰਮੁੱਖ ਸਕੱਤਰ ਵੱਲੋਂ ਵਿਭਾਗ ਦੀ ਪ੍ਰਪੋਜ਼ਲ ਫਾਈਲ ਵਿੱਤ ਮੰਤਰੀ ਅਤੇ ਸਬ-ਕਮੇਟੀ ਦੇ ਮੁਖੀ ਹਰਪਾਲ ਸਿੰਘ ਚੀਮਾ ਤੱਕ ਨਹੀਂ ਪਹੁੰਚਾਈ ਗਈ। ਜਦਕਿ ਸਬ-ਕਮੇਟੀ ਵਲੋਂ ਪਹਿਲਾਂ ਵੀ ਕਈ ਵਾਰ 10 ਦਿਨਾਂ ਵਿਚ ਵਾਧਾ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਮੁਤਾਬਕ ਇਹ ਫਾਈਲ ਇਕ ਮਹੀਨਾ ਪਹਿਲਾਂ ਪ੍ਰਮੁੱਖ ਸਕੱਤਰ ਨੂੰ ਭੇਜੀ ਜਾ ਚੁੱਕੀ ਹੈ ਅਤੇ ਇਸ ਤੋਂ ਪਹਿਲਾਂ ਮਾਰਚ 2026 ਵਿਚ ਵੀ ਤਤਕਾਲੀ ਪ੍ਰੋਜੈਕਟ ਡਾਇਰੈਕਟਰ ਵਲੋਂ ਇਹ ਫਾਈਲ ਵਿਭਾਗ ਨੂੰ ਭੇਜੀ ਗਈ ਸੀ। ਸਟੇਟ ਕਮੇਟੀ ਨੇ ਕਿਹਾ ਕਿ ਮੁਲਾਜ਼ਮਾਂ ਨੇ ਹੁਣ ਤੱਕ ਲੋਕ ਹਿੱਤ ਅਤੇ ਮਰੀਜ਼ਾਂ ਦੀ ਸੇਵਾ ਨੂੰ ਮੁੱਖ ਰੱਖਦਿਆਂ ਸਰਕਾਰ ਦੇ ਭਰੋਸਿਆਂ ‘ਤੇ ਯਕੀਨ ਕੀਤਾ ਅਤੇ ਕੋਈ ਕੰਮ ਠੱਪ ਨਹੀਂ ਕੀਤਾ ਸੀ, ਪਰ ਹੁਣ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 23 ਨਵੰਬਰ ਤੋਂ ਹਰ ਤਰ੍ਹਾਂ ਦੀ ਵਿਭਾਗੀ ਕਾਰਵਾਈ ਦਾ ਬਾਈਕਾਟ ਜਾਰੀ ਹੈ, 30 ਨਵੰਬਰ ਨੂੰ ਸੂਬੇ ਭਰ ਦੇ ਸਮੂਹ ਕਰਮਚਾਰੀ ਕੰਮ-ਕਾਜ ਪੂਰੀ ਤਰ੍ਹਾਂ ਠੱਪ ਕਰਕੇ ਸੰਗਰੂਰ ਵਿਖੇ ਸਰਕਾਰ ਅਤੇ ਵਿਭਾਗ ਵਿਰੁੱਧ ਜ਼ਬਰਦਸਤ ‘ਪੋਲ ਖੋਲ੍ਹ ਰੋਸ ਰੈਲੀ’ ਕਰਨਗੇ, 1 ਦਸੰਬਰ 2026 ਨੂੰ ਵਿਸ਼ਵ ਪੱਧਰ ’ਤੇ ਮਨਾਏ ਜਾਣ ਵਾਲੇ ‘ਵਿਸ਼ਵ ਏਡਜ਼ ਦਿਵਸ’ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਸ ਦਿਨ ਸੂਬੇ ਭਰ ਵਿੱਚ ਕੰਮ-ਕਾਜ ਮੁਕੰਮਲ ਬੰਦ ਰੱਖ ਕੇ ‘ਕਾਲਾ ਦਿਵਸ’ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਕਮਲਮੀਤ ਸਿੰਘ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ - ਇੰਜੀ. ਗੁਰਭੇਜ ਸਿੰਘ
Ad Position 24