26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਜਵਾਹਰ ਨਵੋਦਿਆ ਵਿਦਿਆਲਿਆ ਛੇਵੀਂ ਜਮਾਤ ਦੀ ਦਾਖ਼ਲਾ ਪ੍ਰੀਖਿਆ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ

ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)– ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2027 ਰਾਹੀਂ ਜਮਾਤ ਛੇਵੀਂ ਵਿਚ ਦਾਖ਼ਲੇ ਲਈ ਮਿਤੀ 28 ਨਵੰਬਰ 2026 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰੀਖਿਆ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਨਿਰਧਾਰਤ ਕੀਤੇ ਗਏ ਕੁੱਲ 12 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-11-2026
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)– ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2027 ਰਾਹੀਂ ਜਮਾਤ ਛੇਵੀਂ ਵਿਚ ਦਾਖ਼ਲੇ ਲਈ ਮਿਤੀ 28 ਨਵੰਬਰ 2026 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰੀਖਿਆ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਨਿਰਧਾਰਤ ਕੀਤੇ ਗਏ ਕੁੱਲ 12 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾਵੇਗੀ। ਇਸ ਪ੍ਰੀਖਿਆ ਵਿਚ ਜ਼ਿਲ੍ਹੇ ਦੇ ਕੁੱਲ 3381 ਰਜਿਸਟਰਡ ਵਿਦਿਆਰਥੀ ਆਪਣੀ ਕਿਸਮਤ ਅਜ਼ਮਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਕੁਮਾਰ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਮੰਗਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੁੱਲ 12 ਪ੍ਰੀਖਿਆ ਕੇਂਦਰਾਂ ਵਿਚ 3381 ਵਿਦਿਆਰਥੀਆਂ ਵਲੋਂ ਪ੍ਰੀਖਿਆ ਦਿੱਤੀ ਜਾ ਰਹੀ ਹੈ। ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਅਤੇ ਪ੍ਰੀਖਿਆ ਦੇ ਸੁਚੱਜੇ ਸੰਚਾਲਨ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਰਜਿਸਟਰਡ ਉਮੀਦਵਾਰਾਂ ਦੇ ਰੋਲ ਨੰਬਰ ਅਤੇ ਪ੍ਰਵੇਸ਼ ਪੱਤਰ ਸਬੰਧਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਵਿਚ ਸ਼ਾਮਿਲ ਹੋਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਹੇਮੰਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਦਾ ਸਮਾਂ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਸਬੰਧਤ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਵੇਸ਼ ਪੱਤਰ ’ਤੇ ਦਰਜ ਪ੍ਰੀਖਿਆ ਕੇਂਦਰ ਅਤੇ ਹੋਰ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਨਿਰਧਾਰਤ ਸਮੇਂ ਅਨੁਸਾਰ ਪ੍ਰੀਖਿਆ ਕੇਂਦਰ ਵਿਖੇ ਪਹੁੰਚਣਾ ਯਕੀਨੀ ਬਣਾਉਣ। ਇਸ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਅਤੇ ਪ੍ਰਬੰਧਾਂ ਵਿਚ ਸੁਪਰਡੈਂਟ ਵਿਪਨ ਕੁਮਾਰ, ਸੁਪਰਡੈਂਟ ਸੈਕੰਡਰੀ ਸਰਬਜੀਤ ਸਿੰਘ ਅਤੇ ਡੀਲਿੰਗ ਹੈਂਡ ਇਕਬਾਲ ਸਿੰਘ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਨੋਡਲ ਅਫ਼ਸਰ ਸਵੈਗਣਨਾ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤਰਨ ਤਾਰਨ ਦੀ ਅਗਵਾਈ ਹੇਠ 16 ਤੋਂ 30 ਨਵੰਬਰ ਤੱਕ ਚੱਲ ਰਹੀ ਸਵੈਗਣਨਾ ਮੁਹਿੰਮ ਜ਼ਿਲ੍ਹਾ ਤਰਨ ਤਾਰਨ ਸਬੰਧੀ ਬੀਰਿੰਦਰ ਸਿੰਘ ਲਹਿਰੀ ਸਹਾਇਕ ਨੋਡਲ ਇੰਚਾਰਜ ਤਰਨ ਤਾਰਨ ਵਲੋਂ ਗੱਲਬਾਤ ਕੀਤੀ ਗਈ। ਇਸ ਸਮੇਂ ਪ੍ਰੇਮ ਸਿੰਘ ਸਹਾਇਕ ਜ਼ਿਲ੍ਹਾ ਨੋਡਲ ਇੰਚਾਰਜ ਸਵੈ-ਗਣਨਾ ਨੇ ਸਵੈ-ਗਣਨਾ ਕਰਦਿਆਂ ਆ ਰਹੀਆਂ ਔਕੜਾਂ ਜਾਂ ਸ਼ੰਕਾਵਾਂ ਨੂੰ ਦੂਰ ਕਰਨ ਸਬੰਧੀ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਬੂਹ ਵਿਖੇ ਖੇਡ ਸਮਾਗਮ ਦੀ ਸ਼ੁਰੂਆਤ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਸੀ.ਬੀ.ਆਈ. ਤੇ ਈ.ਡੀ. ਜਾਂਚ ਦੇ ਹੁਕਮ ਰੱਦ ਕਰਨਾ ਸੱਚਾਈ ਦੀ ਵੱਡੀ ਜਿੱਤ - ਰ...
Ad Position 24