ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ’ਤੇ ਮਾਮਲਾ ਦਰਜ
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇੱਟਾਂ ਰੋੜੇ ਚਲਾਉਣ, ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ 7 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਮੈਂਬਰ ਪੰਚਾਇਤ ਗੁਰਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਦਦੇਹਰ ਸਾਹਿਬ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਉਹ ਸਾਬਕਾ ਫੌਜੀ ਹੈ।
ਤਰਨ ਤਾਰਨ, 26 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇੱਟਾਂ ਰੋੜੇ ਚਲਾਉਣ, ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਇਕ ਵਿਅਕਤੀ ਤੋਂ ਇਲਾਵਾ 7 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਰਹਾਲੀ ਵਿਖੇ ਮੈਂਬਰ ਪੰਚਾਇਤ ਗੁਰਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਦਦੇਹਰ ਸਾਹਿਬ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਉਹ ਸਾਬਕਾ ਫੌਜੀ ਹੈ। 11 ਨਵੰਬਰ ਨੂੰ ਰਾਤ ਸਮੇਂ ਉਹ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਜਗਨਦੀਪ ਸਿੰਘ ਉਰਫ ਜੱਗਾ ਪੁੱਤਰ ਕਾਰਜ ਸਿੰਘ ਵਾਸੀ ਤੁੰਗ ਤੋਂ ਇਲਾਵਾ 6-7 ਅਣਪਛਾਤੇ ਵਿਅਕਤੀ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੇ ਘਰ ਬਾਹਰ ਆ ਕੇ ਲਲਕਾਰੇ ਮਾਰੇ ਅਤੇ ਕਿਹਾ ਕਿ ਬਾਹਰ ਨਿਕਲੋ ਅਤੇ ਜਗਨਦੀਪ ਸਿੰਘ ਵਲੋਂ ਉਨ੍ਹਾਂ ਦੇ ਘਰ ’ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਜਗਨਦੀਪ ਸਿੰਘ ਨੇ ਆਪਣੇ ਹੱਥ ਵਿਚ ਫੜੇ ਪਿਸਟਲ ਨਾਲ ਹਵਾਈ ਫਾਇਰ ਕੀਤੇ ਅਤੇ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਐੱਸ . ਆਈ. ਰੋਹਾਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।