ਅਣਪਛਾਤੇ ਵਿਅਕਤੀਆ ਨੇ ਗੋਲੀਆਂ ਮਾਰ ਕੇ ਚਾਚੇ-ਭਤੀਜਾ ਨੂੰ ਕੀਤਾ ਗੰਭੀਰ ਜ਼ਖ਼ਮੀ
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆ ਮਾਰ ਕੇ ਚਾਚੇ-ਭਤੀਜੇ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਿਟੀ ਪੱਟੀ ਵਿਖੇ ਜਗਜੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਪਿੰਡ ਲੌਹੁਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਉਸਦਾ ਭਤੀਜਾ ਰੋਹਿਤ ਸਿੰਘ ਪੁੱਤਰ ਮੇਜਰ ਸਿੰਘ ਆਪਣੇ ਘਰ ਅੱਗੇ ਖੜੇ ਸੀ ਤਾਂ ਉਸ ਸਮੇਂ 2 ਅਣਪਛਾਤੇ ਵਿਅਕਤੀਆਂ ਨੇ ਸਾਡੀ ਗਲੀ ਵਿਚ 2-3 ਗੇੜੇ ਮਾਰੇ ਅਤੇ ਜਦੋਂ ਅਸੀਂ ਉਨ੍ਹਾਂ ਨੂੰ ਗਲੀ ਵਿਚ ਗੇੜੇ ਮਾਰਨ ਸੰਬੰਧੀ ਪੁੱਛਿਆ ਤਾਂ ਉਹ ਉਸ ਨਾਲ ਝਗੜਾ ਕਰਨ ਲੱਗ ਪਏ ਅਤੇ ਬਾਅਦ ਵਿਚ ਉਥੋਂ ਚਲੇ ਗਏ।
ਤਰਨ ਤਾਰਨ, 26 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆ ਮਾਰ ਕੇ ਚਾਚੇ-ਭਤੀਜੇ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਿਟੀ ਪੱਟੀ ਵਿਖੇ ਜਗਜੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਪਿੰਡ ਲੌਹੁਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਤੇ ਉਸਦਾ ਭਤੀਜਾ ਰੋਹਿਤ ਸਿੰਘ ਪੁੱਤਰ ਮੇਜਰ ਸਿੰਘ ਆਪਣੇ ਘਰ ਅੱਗੇ ਖੜੇ ਸੀ ਤਾਂ ਉਸ ਸਮੇਂ 2 ਅਣਪਛਾਤੇ ਵਿਅਕਤੀਆਂ ਨੇ ਸਾਡੀ ਗਲੀ ਵਿਚ 2-3 ਗੇੜੇ ਮਾਰੇ ਅਤੇ ਜਦੋਂ ਅਸੀਂ ਉਨ੍ਹਾਂ ਨੂੰ ਗਲੀ ਵਿਚ ਗੇੜੇ ਮਾਰਨ ਸੰਬੰਧੀ ਪੁੱਛਿਆ ਤਾਂ ਉਹ ਉਸ ਨਾਲ ਝਗੜਾ ਕਰਨ ਲੱਗ ਪਏ ਅਤੇ ਬਾਅਦ ਵਿਚ ਉਥੋਂ ਚਲੇ ਗਏ। ਉਸੇ ਦਿਨ ਹੀ ਸ਼ਾਮ ਸਮੇਂ ਮੈਂ ਆਪਣੇ ਭਤੀਜੇ ਨਾਲ ਪਿੰਡ ਵਿਚ ਖ਼ੜ੍ਹੇ ਹੋਰ ਵਿਅਕਤੀਆਂ ਨਾਲ ਗੱਲਬਾਂਤਾ ਕਰ ਰਿਹਾ ਸੀ ਤਾਂ ਉਸ ਸਮੇਂ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ ਜੋ ਕਿ ਉਸਦੇ ਸੱਜੇ ਗਿੱਟੇ ’ਤੇ ਲੱਗੀ ਜਦਕਿ ਦੂਸਰੀ ਗੋਲੀ ਉਸ ਦੇ ਭਤੀਜੇ ਰੋਹਿਤ ਦੇ ਖੱਬੇ ਪੈਰ ਵਿਚ ਲੱਗੀ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ.ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖਿਲਾਫ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰਨਾ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।