27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਗਾਂਧੀ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)— ਜਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਐੱਸ.ਐੱਸ.ਪੀ. ਅਜੇ ਗਾਂਧੀ 28-11-2026
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)— ਜਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਅਜੇ ਗਾਂਧੀ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪਿੰਡ ਪੱਖੋਪੁਰ ਤੋਂ ਕੁਲਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪੱਖੋਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਨਾਲ ਲਿਬੜੀ ਦੋ ਸਿਲਵਰ ਪੇਪਰ ਪੰਨੀਆਂ, 2 ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਦਲਜੀਤ ਸਿੰਘ ਨੇ ਪੁੱਲ ਸੂਆ ਜਮਾਲਪੁਰ ਤੋਂ ਲਵਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ, ਸੁਰਜੀਤ ਸਿੰਘ ਪੁੱਤਰ ਸੁਰਮੁੱਖ ਸਿੰਘ ਵਾਸੀ ਅਹਿਮਦਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਇਟਰ, ਇਕ 10 ਰੁਪਏ ਦਾ ਨੋਟ ਅਤੇ ਇਕ ਸਿਲਵਰ ਪੰਨੀ ਜਿਸ ’ਤੇ ਹੈਰੋਇਨ ਲੱਗੀ ਹੋਈ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਖਰਾਜ ਸਿੰਘ ਉਰਫ ਸੰਨੀ ਪੁੱਤਰ ਵਿਸਾਖਾ ਸਿੰਘ ਵਾਸੀ ਗਾਰਡਨ ਕਾਲੋਨੀ ਪੱਟੀ, ਪ੍ਰਦੀਪ ਸਿੰਘ ਉਰਫ ਲਾਡੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਠੱਠਾ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਜਿਸ ’ਤੇ ਹੈਰੋਇਨ ਲੱਗੀ ਹੋਈ ਸੀ ਸਮੇਤ ਲਾਇਟਰ ਅਤੇ 10 ਰੁਪਏ ਦਾ ਨੋਟ ਦੀ ਬਣੀ ਹੋਈ ਪਾਇਪ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਮਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜੋਬਨਪ੍ਰੀਤ ਸਿੰਘ ਪੁੱਤਰ ਅਜਮੇਰ ਸਿੰਘ, ਜਸਕੀਰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਅਨ ਪੰਜਵੜ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਭੰਗਾਲਾ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਬੱਸ ਅੱਡਾ ਭਾਊਵਾਲ ਨਜ਼ਦੀਕ ਪੁੱਜੀ ਤਾਂ ਇਕ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਬਰਵਾਲਾ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਉਸਦੀ ਤਲਾਸ਼੍ਰੀ ਲਈ ਤਾਂ ਉਸ ਪਾਸੋਂ 40 ਗ੍ਰਾਮ ਅਫੀਮ ਬਰਾਮਦ ਹੋਈ। ਐੱਸ.ਐੱਸ.ਪੀ . ਅਜੇ ਗਾਂਧੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਪ੍ਰੀਖਿਆ ਅੱਜ 12 ਪ੍ਰੀਖਿਆ ਕੇਂਦਰਾਂ ’ਚ 3381 ਵਿਦਿਆਰਥੀ ਬੈਠਣਗੇ ਅਗਲੀ ਖ਼ਬਰ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24