ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਇਆ
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)— ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਇਕ ਨੌਜਵਾਨ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ’ਤੇ ਨੌਜਵਾਨ ਦੀ ਭੈਣ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ 13 ਨਵੰਬਰ ਦੀ ਰਾਤ ਨੂੰ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 17 ਸਾਲ ਹੈ, ਨੂੰ ਸੰਦੀਪ ਸਿੰਘ ਪੁੱਤਰ ਜਸਬੀਰ ਸਿੰਘ ਨੇ ਆਪਣੀ ਭੈਣ ਅਮਨ ਪੁੱਤਰੀ ਜਸਬੀਰ ਸਿੰਘ ਵਾਸੀਅਨ ਗਲੀ ਲੱਖਾ ਸਿੰਘ ਮੂਲੀਆ ਵਾਲੀ ਕੋਟ ਖਾਲਸਾ ਅ੍ਰੰਮਿਤਸਰ ਨਾਲ ਮਿਲ ਕੇ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ।
ਅਜੀਤ ਡੈਸਕ
28-11-2026