27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਔਰਤ ਨਾਲ ਕੁੱਟਮਾਰ ਅਤੇ ਕੱਪੜੇ ਪਾੜਨ ’ਤੇ ਮਾਮਲਾ ਦਰਜ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਘਰ ਵਿਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਔਰਤ ਨਾਲ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ 21 ਨਵੰਬਰ ਨੂੰ ਰਣਜੀਤ ਸਿੰਘ ਨੇ ਆਪਣੇ ਸਾਥੀਆਂ ਜਤਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਰਜਵੰਤ ਕੌਰ ਪਤਨੀ ਜਰਨੈਲ ਸਿੰਘ, ਸਿਮਰਨਜੀਤ ਕੌਰ ਪਤਨੀ ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਗੁਰਮੀਤ ਸਿੰਘ, ਦਰਸ਼ਨ ਕੌਰ ਪਤਨੀ ਗੁਰਮੀਤ ਸਿੰਘ ਵਾਸੀਅਨ ਘਰਿਆਲਾ ਤੋਂ ਇਲਾਵਾ ਰਣਜੀਤ ਸਿੰਘ ਦਾ ਸਾਲੇ ਨਾਲ ਮਿਲ ਕੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਕੱਪੜੇ ਪਾੜੇ ਹਨ।

Ad Position 21
No active advertisement
ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਘਰ ਵਿਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਔਰਤ ਨਾਲ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਪੱਟੀ ਵਿਖੇ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ 21 ਨਵੰਬਰ ਨੂੰ ਰਣਜੀਤ ਸਿੰਘ ਨੇ ਆਪਣੇ ਸਾਥੀਆਂ ਜਤਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਰਜਵੰਤ ਕੌਰ ਪਤਨੀ ਜਰਨੈਲ ਸਿੰਘ, ਸਿਮਰਨਜੀਤ ਕੌਰ ਪਤਨੀ ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਗੁਰਮੀਤ ਸਿੰਘ, ਦਰਸ਼ਨ ਕੌਰ ਪਤਨੀ ਗੁਰਮੀਤ ਸਿੰਘ ਵਾਸੀਅਨ ਘਰਿਆਲਾ ਤੋਂ ਇਲਾਵਾ ਰਣਜੀਤ ਸਿੰਘ ਦਾ ਸਾਲੇ ਨਾਲ ਮਿਲ ਕੇ ਉਸ ਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਕੱਪੜੇ ਪਾੜੇ ਹਨ। ਉਹ ਸਿਵਲ ਹਸਤਪਾਲ ਘਰਿਆਲੇ ਵਿਖੇ ਇਲਾਜ ਅਧੀਨ ਦਾਖਲ ਰਹੀ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇ. ਨਾਗੋਕੇ ਨੇ ਭਾਜਪਾ ਆਗੂ ਬਾਜਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਇਆ
Ad Position 24