27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜਥੇ. ਨਾਗੋਕੇ ਨੇ ਭਾਜਪਾ ਆਗੂ ਬਾਜਵਾ ਨਾਲ ਕੀਤੀ ਮੁਲਾਕਾਤ

ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀ. ਜੇ.

Ad Position 21
No active advertisement
ਅਜੀਤ ਡੈਸਕ 28-11-2026
ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀ.ਜੇ.ਪੀ. ਦੇ ਸੀਨੀਅਰ ਆਗੂ ਫਤਿਹ ਜੰਗ ਸਿੰਘ ਬਾਜਵਾ ਦੇ ਨਾਲ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ ਅਤੇ ਜਨਰਲ ਕੌਂਸਲ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਹੋਣ ਨਾਲ ਲੋਕਾਂ ਨੂੰ ਇਕ ਕਿਰਨ ਦੀ ਆਸ ਦਿਖਾਈ ਦੇਣ ਲੱਗੀ ਹੈ। ਇਸ ਮੌਕੇ ਬਾਜਵਾ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਕੇਂਦਰ ਵਲੋਂ ਪੰਜਾਬ ਲਈ ਦਿਲ ਖੋਲ ਕੇ ਵਿਕਾਸ ਕੀਤਾ ਜਾਵੇਗਾ ਅਤੇ ਨਸ਼ੇ ਨੂੰ ਠੱਲ੍ਹ ਪਾਈ ਜਾਵੇਗੀ। ਇਸ ਮੌਕੇ ਜਥੇ. ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਗੂੜ੍ਹਾ ਰਿਸ਼ਤਾ ਰਿਹਾ ਹੈ, ਜੋ 2027 ਵਿਚ ਇਕ ਨਵਾਂ ਇਤਿਹਾਸ ਰਚੇਗਾ। ਇਸ ਮੌਕੇ ਰੌਕੀ ਬੁਰਜ, ਸਰਬਜੀਤ ਸਿੰਘ ਬਾਣੀਆ ਪ੍ਰਧਾਨ ਲੋਕਲ ਕਮੇਟੀ ਅਤੇ ਪਵਨ ਸੰਘਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਮੋਟਰਸਾਈਕਲ ਤੇ ਬੈਗ ਕੀਤਾ ਚੋਰੀ ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਅਤੇ ਕੱਪੜੇ ਪਾੜਨ ’ਤੇ ਮਾਮਲਾ ਦਰਜ
Ad Position 24