27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਚੋਰਾਂ ਨੇ ਮੋਟਰਸਾਈਕਲ ਤੇ ਬੈਗ ਕੀਤਾ ਚੋਰੀ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ) - ਚੋਰਾਂ ਨੇ ਵਿਅਕਤੀ ਵਲੋਂ ਸੜਕ ਕਿਨਾਰੇ ਕੀਤੇ ਮੋਟਰਸਾਈਕਲ ਤੇ ਉਸ ਉਪਰ ਟੰਗੇ ਹੋਏ ਬੈਗ ਨੂੰ ਚੋਰੀ ਕਰ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ) - ਚੋਰਾਂ ਨੇ ਵਿਅਕਤੀ ਵਲੋਂ ਸੜਕ ਕਿਨਾਰੇ ਕੀਤੇ ਮੋਟਰਸਾਈਕਲ ਤੇ ਉਸ ਉਪਰ ਟੰਗੇ ਹੋਏ ਬੈਗ ਨੂੰ ਚੋਰੀ ਕਰ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਲਾਲ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਚੁਤਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ 5 ਨਵੰਬਰ ਨੂੰ ਉਹ ਪਿੰਡ ਭੁੱਲਰ ਨਜ਼ਦੀਕ ਆਪਣਾ ਮੋਟਰਸਾਈਕਲ ਸਪਲੈਂਡਰ ਰਸਤੇ ਵਿਚ ਲਗਾ ਕੇ ਬਾਥਰੂਮ ਕਰਨ ਚਲਾ ਗਿਆ ਤੇ ਪਿੱਛੋਂ ਕੋਈ ਅਣਪਛਾਤੇ ਵਿਅਕਤੀ ਨੇ ਉਸਦਾ ਮੋਟਰਸਾਈਕਲ ਤੇ ਉਸ ਉਪਰ ਟੰਗਿਆਂ ਬੈਗ ਚੋਰੀ ਕਰਕੇ ਲਿਆ ਤੇ ਮੌਕੇ ਤੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਏ.ਐੱਸ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ‘ਨਿਧੀ ਆਪ ਕੇ ਨਿਕਟ 2.0’ ਅਧੀਨ ਪ੍ਰੋਗਰਾਮ ਕਰਵਾਏ ਅਗਲੀ ਖ਼ਬਰ ਜਥੇ. ਨਾਗੋਕੇ ਨੇ ਭਾਜਪਾ ਆਗੂ ਬਾਜਵਾ ਨਾਲ ਕੀਤੀ ਮੁਲਾਕਾਤ
Ad Position 24