ਅਕਾਲੀ-ਭਾਜਪਾ ਗੱਠਜੋੜ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ - ਮੇਜਰ ਸਿੰਘ ਮੰਮਣਕੇ
ਸ਼ਾਹਬਾਜ਼ਪੁਰ, 27 ਨਵੰਬਰ (ਪ੍ਰਦੀਪ ਬੇਗੇਪੁਰ)- ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਮੇਜਰ ਸਿੰਘ ਮੰਮਣਕੇ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ-ਭਾਜਪਾ ਗਠਜੋੜ ਦੇ ਨਾਂਅ ’ਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਨਾਂਅ ’ਤੇ ਲੋਕਾਂ ਨੂੰ ਨਵੇਂ ਸੁਪਨੇ ਦਿਖਾਉਣ ਦੀ ਬਜਾਇ ਪੰਜਾਬ ਦੇ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ।
ਸ਼ਾਹਬਾਜ਼ਪੁਰ, 27 ਨਵੰਬਰ (ਪ੍ਰਦੀਪ ਬੇਗੇਪੁਰ)- ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਮੇਜਰ ਸਿੰਘ ਮੰਮਣਕੇ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਕਾਲੀ-ਭਾਜਪਾ ਗਠਜੋੜ ਦੇ ਨਾਂਅ ’ਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੇ ਨਾਂਅ ’ਤੇ ਲੋਕਾਂ ਨੂੰ ਨਵੇਂ ਸੁਪਨੇ ਦਿਖਾਉਣ ਦੀ ਬਜਾਇ ਪੰਜਾਬ ਦੇ ਅਸਲ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੀ ਇਸ ਮਾੜੀ ਹਾਲਤ ਲਈ ਵੀ ਅਕਾਲੀ-ਭਾਜਪਾ ਗਠਜੋੜ ਹੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ-ਭਾਜਪਾ ਗਠਜੋੜ ਨੇ ਪੰਜਾਬ ਵਿਚ ਲੰਮਾ ਸਮਾਂ ਰਾਜ ਕੀਤਾ, ਪਰ ਸੂਬੇ ਦੀਆਂ ਕਈ ਬੁਨਿਆਦੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਿਆ, ਸਗੋਂ ਸੂਬੇ ਅੰਦਰ ਨਸ਼ੇ ਤੇ ਗੁੰਡਾਗਰਦੀ ਦੇ ਦੌਰ ਵਿਚ ਹੀ ਵਾਧਾ ਹੋਇਆ ਹੈ, ਜੋ ਲਗਾਤਾਰ ਜਾਰੀ ਹੈ। ਮੇਜਰ ਸਿੰਘ ਮੰਮਣਕੇ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਵਲੋਂ ਜੋ ਵਿਰੋਧੀ ਪਾਰਟੀਆਂ ਲਈ ਬੇਤੁਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਸ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪਵੇਗਾ, ਕਿਉਂਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਅਕਾਲੀ-ਭਾਜਪਾ ਗਠਜੋੜ ਦੇ ਪਿਛਲੇ ਰਾਜਕਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਲਈ ਅਕਾਲੀ-ਭਾਜਪਾ ਗਠਜੋੜ ਦੇ ਨਾਂਅ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਇ ਪੰਜਾਬ ਦੀ ਬਿਹਤਰੀ, ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਗੱਲ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਪੰਜਾਬ ਦੇ ਲੋਕਾਂ ਹੁਣ ਸਿਆਸੀ ਪਾਰਟੀਆਂ ਦੇ ਵਾਅਦਿਆਂ ਅਤੇ ਬਿਆਨਾਂ ਦੀ ਬਜਾਇ ਉਨ੍ਹਾਂ ਦੀ ਕਾਰਗੁਜਾਰੀ ਦਾ ਹਿਸਾਬ ਮੰਗਦੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਸੋਨੀ ਡਿਆਲ, ਹਰਭੇਜ ਸਿੰਘ ਮੰਮਣਕੇ ਸਰਪੰਚ, ਗੁਰਵਿੰਦਰ ਸਿੰਘ ਗੋਰਾ ਸ਼ਾਹਬਾਜ਼ਪੁਰ, ਕੰਵਲਦੀਪ ਸਿੰਘ ਸ਼ਾਹ ਸੰਮਤੀ ਮੈਂਬਰ, ਮਨਦੀਪ ਸਿੰਘ ਸ਼ਾਹਬਾਜ਼ਪੁਰ ਸਰਪੰਚ ਆਦਿ ਹਾਜ਼ਰ ਸਨ ।