27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਨਾਲ ਹਲਕੇ ਵਿਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ - ਪੂਰਨ ਸਿੰਘ, ਅਜਮੇਰ ਸਿੰਘ

ਝਬਾਲ, 27 ਨਵੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾਏ ਜਾਣ ਨਾਲ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੇਹੱਦ ਮਜ਼ਬੂਤੀ ਮਿਲੀ ਹੈ ਅਤੇ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕੇ ਤੋਂ ਪਾਰਟੀ ਦੀ ਵੱਡੀ ਜਿੱਤ ਯਕੀਨੀ ਹੋਵੇਗੀ। ਇਹ ਵਿਚਾਰ ਸੀਨੀਅਰ ਨੌਜਵਾਨ ਆਗੂ ਪੂਰਨ ਸਿੰਘ ਅੱਡਾ ਝਬਾਲ ਅਤੇ ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

Ad Position 21
No active advertisement
ਗੱਲਬਾਤ ਕਰਦੇ ਹੋਏ ਪੂਰਨ ਸਿੰਘ ਅੱਡਾ ਝਬਾਲ ਅਜਮੇਰ ਸਿੰਘ ਕਾਕਾ ਛਾਪਾ। ਤਸਵੀਰ–ਗਗੋਬੂਹਾ 28-11-2026
ਝਬਾਲ, 27 ਨਵੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾਏ ਜਾਣ ਨਾਲ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬੇਹੱਦ ਮਜ਼ਬੂਤੀ ਮਿਲੀ ਹੈ ਅਤੇ ਆਉਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਲਕੇ ਤੋਂ ਪਾਰਟੀ ਦੀ ਵੱਡੀ ਜਿੱਤ ਯਕੀਨੀ ਹੋਵੇਗੀ। ਇਹ ਵਿਚਾਰ ਸੀਨੀਅਰ ਨੌਜਵਾਨ ਆਗੂ ਪੂਰਨ ਸਿੰਘ ਅੱਡਾ ਝਬਾਲ ਅਤੇ ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ ਨੇ ਸਾਂਝੇ ਤੌਰ ’ਤੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਪੂਰਨ ਸਿੰਘ ਝਬਾਲ ਅਤੇ ਕਾਕਾ ਛਾਪਾ ਨੇ ਆਖਿਆ ਕਿ ਪੰਜਾਬ ਦੀ ਬਿਹਤਰੀ ਲਈ ਭਾਜਪਾ ਦੀ ਹਾਈ ਕਮਾਂਡ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਫਿਰ ਤੋਂ ਕੀਤੇ ਗਏ ਗੱਠਜੋੜ ਨਾਲ ਪੰਜਾਬ ਦੀ ਬਿਹਤਰੀ ਹੋਵੇਗੀ। ਜਿਸ ਨਾਲ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਬਣਨ ਦਾ ਰਾਹ ਬਿਲਕੁਲ ਸਾਫ ਹੋ ਚੁੱਕਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਭਾਜਪਾ ਗੱਠਜੋੜ ਦੀਆਂ ਪਿਛਲੀਆਂ ਸਰਕਾਰਾਂ ਨੇ ਵੀ ਪੰਜਾਬ ਦੀ ਬੇਹਤਰੀ ਅਤੇ ਲੋਕਾਂ ਦੀਆਂ ਸਹੂਲਤਾਂ ਲਈ ਜੋ ਕੰਮ ਕੀਤੇ ਸਨ ਉਹ ਅੱਜ ਵੀ ਇੱਕ ਮਿਸਾਲ ਹਨ, ਜਿਸ ਕਾਰਨ ਸੂਬੇ ਦੇ ਲੋਕ ਫਿਰ ਤੋਂ ਪੰਜਾਬ ਦੀ ਖੁਸ਼ਹਾਲੀ ਲਈ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਨੌਜਵਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ - ਡਾ. ਨਿਰਮਲ ਓਸੇਪਚਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ - ਮੇਜਰ ਸਿੰਘ ਮੰਮਣਕੇ
Ad Position 24