27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ - ਡਾ. ਨਿਰਮਲ ਓਸੇਪਚਨ

ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਤਰਨ ਤਾਰਨ ਦੀ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਤਰਨ ਤਾਰਨ ਦੀ ਮੀਟਿੰਗ ਹੋਈ। ਇਸ ਮੌਕੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ ਗਿਆ ਅਤੇ ਸਿਹਤ ਵਿਭਾਗ ਵਿਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਸੰਬੰਧੀ ਸੰਪੂਰਨ ਜਾਣਕਾਰੀ ਹਾਸਲ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ/ਸਕੀਮਾਂ, ਜਿਵੇਂ ਕਿ ਮੁੱਖ ਮੰਤਰੀ ਸਿਹਤ ਯੋਜਨਾ, ਜੱਚਾ ਬੱਚਾ ਸਿਹਤ ਸੇਵਾਵਾਂ, ਆਮ ਆਦਮੀ ਕਲੀਨਿਕਾਂ, ਜ਼ਿਲ੍ਹਾ ਹਸਪਤਾਲ ਵਿਚ ਐਮਰਜੈਂਸੀ, ਬਲੱਡ ਬੈਂਕ ਸੇਵਾਵਾਂ ਤੇ ਓ.ਪੀ.ਡੀ. ਸੇਵਾਵਾਂ ਨਿਰਵਿਘਨ ਯਕੀਨੀ ਬਣਾਈਆਂ ਜਾਣ। ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਪਣੇ ਟੀਚੇ ਸਮੇਂ ਸਿਰ ਪੂਰੇ ਕਰਨੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਨੇ ਮੀਟਿੰਗ ਦੌਰਾਨ ਕਿਹਾ ਕਿ ਐਮਰਜੈਂਸੀ ਸੇਵਾਵਾਂ, ਆਪ੍ਰੇਸ਼ਨ ਥੀਏਟਰ ਸੇਵਾਵਾਂ, ਓ.ਪੀ.ਡੀ. ਸੇਵਾਵਾਂ ਤੇ ਫਾਰਮੇਸੀ ਸੇਵਾਵਾਂ ਅਤੇ ਆਮ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਮਿਲ ਰਹੀਆਂ ਸਿਹਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਡਾ: ਧਵਨ ਨੇ ਕਿਹਾ ਕਿ ਜੱਚਾ ਬੱਚਾ ਸਿਹਤ ਸੇਵਾਵਾਂ ਸੰਬੰਧੀ ਵੀ ਸੰਸਥਾਗਤ ਜਣੇਪੇ ਹਸਪਤਾਲ ਵਿਚ ਕਰਵਾਉਣ ਸੰਬੰਧੀ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਜ਼ਿਲ੍ਹਾ ਹਸਪਤਾਲ ਵਿਚ ਮੁਫ਼ਤ ਲੈਬ ਟੈਸਟ, ਅਲਟਰਾਸਾਊਂਡ, ਐਕਸਰੇ ਤੇ ਐਮਰਜੈਂਸੀ ਸਮੇਂ ਖ਼ੂਨ ਦੀ ਵੀ ਸਹੂਲਤ ਮੌਜੂਦ ਹੈ। ਉਨ੍ਹਾਂ ਕਿਹਾ ਕਿ ਜਨਨੀ ਸੁਰੱਕਸ਼ਾ ਯੋਜਨਾ ਅਧੀਨ ਬੀ.ਪੀ.ਐੱਲ. ਪਰਿਵਾਰਾਂ ਨੂੰ ਬੱਚਾ ਪੈਦਾ ਹੋਣ ਤੋਂ ਬਾਅਦ ਪਿੰਡ ਦੀਆਂ ਔਰਤਾਂ ਨੂੰ ਸਰਕਾਰੀ ਹਸਪਤਾਲ ਵਿਚ ਡਲਿਵਰੀ ਦੇ 700 ਰੁਪਏ, ਸ਼ਹਿਰ ਦੀਆਂ ਔਰਤਾਂ ਨੂੰ ਡਲਿਵਰੀ ਦੇ 600 ਰੁਪਏ ਸਰਕਾਰ ਦੁਆਰਾ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ । ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਕਿਹਾ ਕਿ ਜਨਮ ਅਤੇ ਮੌਤ ਬ੍ਰਾਂਚ ਦੀ ਪੈਂਡੈਂਸੀ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਡਿਪਟੀ ਕਮਿਸ਼ਨਰ ਡਾ. ਰੂਪਮ ਚੌਧਰੀ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਡਾ. ਰੁਪਿੰਦਰ ਕੌਰ, ਡਾ. ਲਾਜਵੀਰ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਫਤਿਆਬਾਦ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਨਾਲ ਹਲਕੇ ਵਿਚ ਅਕਾਲੀ ਦਲ ਨੂੰ ਵੱਡੀ ਮਜ਼ਬੂਤੀ ਮਿਲੀ - ਪੂਰਨ ਸਿੰਘ, ਅਜਮੇਰ ਸਿ...
Ad Position 24