27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਵਾਈ ਫਾਇਰ ਕਰਨ ’ਤੇ ਮਾਮਲਾ ਦਰਜ

ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਐੱਸ.

Ad Position 21
No active advertisement
ਅਜੀਤ ਡੈਸਕ 28-11-2026
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜਨ ਸਿੰਘ ਉਰਫ ਨਿੱਕਾ ਪੁੱਤਰ ਸ਼ਿੰਦਰ ਸਿੰਘ ਵਾਸੀ ਭਿੱਖੀਵਿੰਡ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਜਿਨ੍ਹਾਂ ਦੀ ਆਪਸ ਵਿਚ ਲਾਗਤਬਾਜੀ ਚੱਲ ਰਹੀ ਹੈ। 26 ਨਵੰਬਰ ਨੂੰ ਗੁਰਪ੍ਰੀਤ ਸਿੰਘ ਗੋਪੀ ਸਮੇਤ ਅਣਪਛਾਤੇ ਵਿਅਕਤੀ ਆਪਣੀ ਸਵਿਫਟ ਕਾਰ ਵਿਚ ਆ ਰਿਹਾ ਸੀ, ਜਿਥੇ ਗੁਰਪ੍ਰੀਤ ਸਿੰਘ ਗੋਪੀ ਅਤੇ ਰਾਜਨ ਸਿੰਘ ਉਰਫ ਨਿੱਕਾ ਦੀ ਆਪਸ ਵਿਚ ਬਹਿਸਬਾਜੀ ਹੋ ਗਈ ਤਾਂ ਗੁਰਪ੍ਰੀਤ ਸਿੰਘ ਗੋਪੀ ਨੇ ਇਕ ਹਵਾਈ ਫਾਇਰ ਕਰਕੇ ਆਪਣੇ ਸਾਥੀ ਸਮੇਤ ਗੱਡੀ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਪੁਲਿਸ ਨੇ ਇਕ ਖਾਲੀ ਖੋਲ ਬਰਾਮਦ ਕਰਕੇ ਗੁਰਪ੍ਰੀਤ ਸਿੰਘ ਗੋਪੀ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਤੇ ਭਾਜਪਾ ਗੱਠਜੋੜ ਨੂੰ ਪੰਜਾਬ ਵਾਸੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਨਕਾਰਨਾ ਚਾਲੂ ਕੀਤਾ-ਖੇੜਾ,ਚੱਠੂ ਤੇ ਵਿੱਜ ਅਗਲੀ ਖ਼ਬਰ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ 5 ਨੂੰ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਦਾ ਐਲਾਨ
Ad Position 24