27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਜੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਵਿਦਿਆਰਥੀਆਂ ਵਲੋਂ 14 ਸਹਿਜ ਪਾਠ ਦੇ ਭੋਗ ਪਾਏ ਗਏ ਤੇ ਮੂਲ ਮੰਤਰ ਕੀਤੇ ਗਏ, ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ, ਕਵੀਸ਼ਰੀਆਂ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਥਾ ਵਿਚਾਰਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-11-2026
ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਜੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਵਿਦਿਆਰਥੀਆਂ ਵਲੋਂ 14 ਸਹਿਜ ਪਾਠ ਦੇ ਭੋਗ ਪਾਏ ਗਏ ਤੇ ਮੂਲ ਮੰਤਰ ਕੀਤੇ ਗਏ, ਉਪਰੰਤ ਵਿਦਿਆਰਥੀਆਂ ਦੁਆਰਾ ਸ਼ਬਦ ਕੀਰਤਨ, ਕਵੀਸ਼ਰੀਆਂ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕਥਾ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਅਧਿਆਪਕਾਂ ’ਤੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਸਾਇੰਸ, ਗਣਿਤ, ਸਮਾਜਿਕ ਵਿਗਿਆਨ ਤੇ ਕੰਪਿਊਟਰ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ ਭੇਜੇ ਸੇਵਾਦਾਰਾਂ ਨੇ ਉਚੇਚੇ ਤੌਰ ’ਤੇ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰੀਆਂ। ਇਸੇ ਹੀ ਦਿਨ ਬੜੂ ਸਾਹਿਬ ਦੇ ਜ਼ੋਨਲ ਡਾਇਰੈਕਟਰ ਅਸ਼ੋਕ ਕੁਮਾਰ ਤੇ ਫੈਸੀਲੀਟੇਟਰ ਮੈਡਮ ਹੇਮਲਤਾ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰੀਆਂ। ਇਸ ਮੌਕੇ ਜ਼ੋਨਲ ਡਾਇਰੈਕਟਰ ਅਸ਼ੋਕ ਕੁਮਾਰ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਨਵਨੀਤ ਕੌਰ ਨੇ ਸਿੱਖ ਸੰਗਤਾਂ ਨੂੰ ਗੁਰਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਡਿਪਟੀ ਰਜਿਸਟਰਾਰ ਦਾ ਸਵਾਗਤ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਤੇ ਵਫ਼ਾਦਾਰੀ ਰੱਖਣ ਦਾ ਦਿਵਾਇਆ ਪ੍ਰਣ
Ad Position 24