ਸਾਲਾਨਾ ਸਮਾਗਮ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਭਿੱਖੀਵਿੰਡ, 27 ਨਵੰਬਰ (ਬੌਬੀ)– ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਆਸਲ ਉਤਾਰ ਵਿਖੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇਸਵਰਨ ਸਿੰਘ ਧੁੰਨ ਨੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਵਿਚ ਮਿਹਨਤ ਅਤੇ ਸਮਰਪਣ ਸਦਕਾ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ।
ਭਿੱਖੀਵਿੰਡ, 27 ਨਵੰਬਰ (ਬੌਬੀ)– ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਆਸਲ ਉਤਾਰ ਵਿਖੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇਸਵਰਨ ਸਿੰਘ ਧੁੰਨ ਨੇ ਵਿਦਿਆਰਥੀਆਂ ਵਲੋਂ ਸਿੱਖਿਆ ਦੇ ਖੇਤਰ ਵਿਚ ਮਿਹਨਤ ਅਤੇ ਸਮਰਪਣ ਸਦਕਾ ਹਾਸਲ ਕੀਤੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ। ਵਿਧਾਇਕ ਧੁੰਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖਿਆ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਤੇ ਦੇਸ਼ ਦੀ ਤਰੱਕੀ ਦਾ ਮਜ਼ਬੂਤ ਆਧਾਰ ਵੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਤੇ ਸਮਾਜ ਦੀ ਅਨਮੋਲ ਪੂੰਜੀ ਹਨ। ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਜੀਵਨ ਦੀਆਂ ਆਉਣ ਵਾਲੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ।