ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)- ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਰੈਜ਼ੀਡੈਂਟ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)- ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਰੈਜ਼ੀਡੈਂਟ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਸ਼ਬਦ ਗਾਇਨ ਕਰਕੇ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗਿੱਧਾ, ਭੰਗੜਾ, ਨਾਟਕ ਆਦਿ ਪੇਸ਼ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਲੋਕਲ ਕਮੇਟੀ ਤਰਨ ਤਾਰਨ ਦੇ ਆਨਰੇਰੀ ਸਕੱਤਰ ਅਤੇ ਸਕੂਲ ਦੇ ਮੈਂਬਰ ਇੰਚਾਰਜ ਰਵਿੰਦਰ ਸਿੰਘ ਸਿੰਘ ਨੇ ਪਹੁੰਚੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਜੀ ਆਇਆਂ ਆਖਿਆ। ਸਕੂਲ ਪ੍ਰਿੰਸੀਪਲ ਪੰਪਲਜੀਤ ਨੇ ਸਕੂਲ ਦੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਪੂਰੇ ਸਾਲ ਦੌਰਾਨ ਵੱਖ-ਵੱਖ ਗਤੀਵਿਧੀਆਂ ਖੇਡ ਮੁਕਾਬਲੇ, ਗੁਰਮਤਿ ਮੁਕਾਬਲੇ, ਅੰਮ੍ਰਿਤ ਸੰਚਾਰ ਕਰਨ ਵਾਲੇ ਤੇ ਪੜ੍ਹਾਈ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਪਹੁੰਚੇ ਹੋਏ ਮੁੱਖ ਮਹਿਮਾਨ ਕੁਲਜੀਤ ਸਿੰਘ ਸਾਹਨੀ ਨੇ ਵਿਦਿਆਰਥੀਆਂ ਨੂੰ ਕੇਸਾਂ ਤੇ ਪੱਗਾਂ ਦੀ ਸੰਭਾਲ ਕਰਦੇ ਹੋਏ ਪੰਜਾਬੀ ਮਾਂ ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ । ਮੈਂਬਰ ਇੰਚਾਰਜ ਬਲਦੇਵ ਸਿੰਘ ਵਲੋਂ ਇਸ ਸਮਾਗਮ ਵਿਚ ਪਹੁੰਚੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਮੈਂਬਰ ਇੰਚਾਰਜ ਕੰਵਰਦੀਪ ਸਿੰਘ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ । ਸਮਾਗਮ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ, ਜਗਜੀਤ ਸਿੰਘ ਬੰਟੀ, ਡਾ. ਆਤਮਜੀਤ ਸਿੰਘ, ਸਰਜੋਤ ਸਿੰਘ, ਕੰਵਲਜੀਤ ਸਿੰਘ ਕੋਹਲੀ ਇੰਚਾਰਜ ਟਰਾਂਸਪੋਰਟ ਕਮੇਟੀ, ਹਰਜੀਤ ਸਿੰਘ ਸਚਦੇਵਾ, ਪ੍ਰਧਾਨ ਹਰਜੀਤ ਸਿੰਘ, ਜਸਜੀਤ ਸਿੰਘ, ਗੁਰਬੀਰ ਸਿੰਘ, ਗੁਰਬਚਨ ਸਿੰਘ ਖੇਤੀਬਾੜੀ ਮਾਹਿਰ, ਨਿੰਦਰ ਸਿੰਘ ਸਾਬਕਾ ਸਰਪੰਚ ਮਰਹਾਣਾ, ਕਾਲਾ ਸਿੰਘ, ਜਗਤਾਰ ਸਿੰਘ ਉੱਪਲ, ਜੁਨੀਅਰ ਇੰਜੀਨੀਅਰ ਸੰਜੀਵ ਸ਼ਰਮਾ ਤੇ ਗੁਰਦਿਆਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।