ਸੰਤ ਬਾਬਾ ਸੁੱਖਾ ਸਿੰਘ ਦਾ ਭਿੱਖੀਵਿੰਡ ਦੀ ਸੰਗਤ ਵਲੋਂ ਸਨਮਾਨ
ਭਿੱਖੀਵਿੰਡ, 27 ਨਵੰਬਰ (ਬੌਬੀ)- ਮਾਝੇ ’ਚ ਚੱਲ ਰਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਭਿੱਖੀਵਿੰਡ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰਪ੍ਰੀਤ ਸਿੰਘ ਦੀਨੇਕੇ ਸਮੇਤ ਸੰਗਤ ਦੇ ਨੁਮਾਇੰਦਿਆਂ ਨੇ ਬਾਬਾ ਸੁੱਖਾ ਸਿੰਘ ਵਲੋਂ ਸਮਾਜ ਤੇ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਸੁੱਖਾ ਸਿੰਘ ਨੇ ਧਾਰਮਿਕ ਸੇਵਾ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਨੂੰ ਵੀ ਆਪਣੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਾਇਆ ਹੋਇਆ ਹੈ।
ਭਿੱਖੀਵਿੰਡ, 27 ਨਵੰਬਰ (ਬੌਬੀ)- ਮਾਝੇ ’ਚ ਚੱਲ ਰਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਭਿੱਖੀਵਿੰਡ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਗੁਰਪ੍ਰੀਤ ਸਿੰਘ ਦੀਨੇਕੇ ਸਮੇਤ ਸੰਗਤ ਦੇ ਨੁਮਾਇੰਦਿਆਂ ਨੇ ਬਾਬਾ ਸੁੱਖਾ ਸਿੰਘ ਵਲੋਂ ਸਮਾਜ ਤੇ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਸੁੱਖਾ ਸਿੰਘ ਨੇ ਧਾਰਮਿਕ ਸੇਵਾ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਨੂੰ ਵੀ ਆਪਣੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਵੱਡੇ ਪੱਧਰ ’ਤੇ ਸੇਵਾਵਾਂ ਨਿਭਾਈਆਂ ਗਈਆਂ। ਸਨਮਾਨ ਸਮਾਗਮ ਦੌਰਾਨ ਸੰਤ ਬਾਬਾ ਸੁੱਖਾ ਸਿੰਘ ਨੇ ਸੰਗਤ ਵਲੋਂ ਦਿੱਤੇ ਮਾਣ-ਸਤਿਕਾਰ ਲਈ ਧੰਨਵਾਦ ਕੀਤਾ। ਇਸ ਮੌਕੇ ਸੁਖਬੀਰ ਸਿੰਘ ਸਰਪੰਚ, ਸਤਨਾਮ ਸਿੰਘ ਸਰਪੰਚ ਭਿੱਖੀਵਿੰਡ, ਗੁਰਪ੍ਰੀਤ ਸਿੰਘ ਦੀਨੇਕੇ, ਗੁਰਪ੍ਰੀਤ ਸਿੰਘ ਫੌਜੀ, ਬਾਬਾ ਗੁਰਬੀਰ ਸਿੰਘ ਹਜ਼ੂਰੀ ਰਾਗੀ ਬਾਬਾ ਦੀਪ ਸਿੰਘ ਪਹੂਵਿੰਡ, ਚਰਨਜੀਤ ਸਿੰਘ, ਰਣਦੀਪ ਸਿੰਘ, ਪ੍ਰਦੀਪ ਸਿੰਘ, ਕੋਮਲਪ੍ਰੀਤ ਸਿੰਘ, ਨਵਤੇਜ ਸਿੰਘ, ਸਰਪੰਚ ਸੁਖਬੀਰ ਸਿੰਘ ਮੈਲਬੋਰਨ, ਸਤਨਾਮ ਸਿੰਘ ਸਰਪੰਚ ਭਿੱਖੀਵਿੰਡ, ਗੁਰਸਾਹਿਬ ਸਿੰਘ ਆਸਟ੍ਰੇਲੀਆ, ਕੁਲਦੀਪ ਕੌਰ ਆਸਟ੍ਰੇਲੀਆ, ਹਰਿੰਦਰ ਸਿੰਘ ਭਿੱਖੀਵਿੰਡ, ਗੁਰਤੇਜ ਸਿੰਘ ਭਿੱਖੀਵਿੰਡ, ਗੁਰਪ੍ਰੀਤ ਸਿੰਘ ਫੌਜੀ, ਕੋਮਲਪ੍ਰੀਤ ਸਿੰਘ, ਨਵਤੇਜ ਸਿੰਘ, ਚਰਨਜੀਤ ਸਿੰਘ, ਰਣਦੀਪ ਸਿੰਘ, ਬਾਬਾ ਗੁਰਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ, ਜਥੇਦਾਰ ਮਿਲਖਾ ਸਿੰਘ ਆਦਿ ਹਾਜ਼ਰ ਸਨ।