28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫ਼ਤਾਰ - ਐਸ.ਐੱਸ.ਪੀ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਦੌਰਾਨ ਨਸ਼ੇ ਦਾ ਸੇਵਨ ਕਰਦਿਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 29-11-2026
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਤਰਨ ਤਾਰਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਦੌਰਾਨ ਨਸ਼ੇ ਦਾ ਸੇਵਨ ਕਰਦਿਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਅਜੇ ਗਾਂਧੀ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪਿੰਡ ਵਲੀਪੁਰ ਤੋਂ ਚਰਨਜੀਤ ਸਿੰਘ ਉਰਫ ਚੰਨੀ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬੁੱਗਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਪੁਲਿਸ ਪਾਰਟੀ ਸਸਮੇਤ ਗਸ਼ਤ ਦੌਰਾਨ ਅੰਮ੍ਰਿਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੂੰਘ, ਅੰਮ੍ਰਿਤਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਅਲਗੋ ਖੁਰਦ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ, 10 ਰੁਪਏ ਦਾ ਨੋਟ ਅਤੇ ਲਾਇਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦਾਣਾ ਮੰਡੀ ਖੇਮਕਰਨ ਤੋਂ ਗਸ਼ਤ ਦੌਰਾਨ ਅਜੇਪਾਲ ਸਿੰਘ ਪੁੱਤਰ ਦੇਬਾ ਸਿੰਘ, ਜਗਰੂਪ ਸਿੰਘ ਪੁੱਤਰ ਬਾਜ ਸਿੰਘ ਵਾਸੀ ਖੇਮਕਰਨ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 10 ਰੁਪਏ ਦਾ ਨੋਟਰ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਗਸ਼ਤ ਦੌਰਾਨ ਬਲਜਿੰਦਰ ਸਿੰਘ ਪੁੱਤਰ ਰਾਜ ਸਿੰਘ ਅਤੇ ਹਰਜੰਟ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਗੋਇੰਦਵਾਲ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਗਸ਼ਤ ਦੌਰਾਨ ਪਿੰਡ ਵਲਟੋਹਾ ਦੀਆਂ ਮੜੀਆ ਤੋਂ ਮਹਾਂਬੀਰ ਸਿੰਘ ਪੁੱਤਰ ਜਨਰੈਲ ਸਿੰਘ ਵਾਸੀ ਵਲਟੋਹਾ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਰਿੰਦਰ ਸਿੰਘ ਪੁੱਤਰ ਗੁਰਭੇਜ ਸਿੰਘ, ਹਰੀ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਨੌਸ਼ਹਿਰਾ ਢਾਲਾ ਨੂੰ ਕਾਬੂ ਕਰਕੇ ਉਨਵਾਂ ਪਾਸੋਂ 892 ਗ੍ਰਾਮ ਆਈਸ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨੇੜੇ ਦਾਣਾ ਮੰਡੀ ਤਰਨ ਤਾਰਨ ਤੋਂ ਲਵਜੀਤ ਸਿੰਘ ਉਰਫ ਲਵ ਪੁੱਤਰ ਮਨਜੀਤ ਸਿੰਘ ਵਾਸੀ ਗਲੀ ਬੱਲੇ ਡਾਕਟਰ ਵਾਲੀ ਮੁਰਾਦਪੁਰਾ ਤਰਨ ਤਾਰਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ, ਰਣਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਅਨ ਸਰਹਾਲੀ ਕਲਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੇਪਰ ਪੰਨੀ, ਲਾਇਟਰ ਅਤੇ 20 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ ਚਰਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮੇਤ ਗਸ਼ਤ ਦੌਰਾਨ ਯਾਦਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਕੋਟਬੁੱਢਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਇਸ ਪਾਸੋਂ ਇਕ ਲਾਇਟਰ ਅਤੇ ਸਿਲਵਰ ਪੇਪਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਐੱਸ.ਐੱਸ.ਪੀ.ਅਜੇ ਗਾਂਧੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਨੌਸ਼ਹਿਰਾ ਪੰਨੂੰਆ ਨਜ਼ਦੀਕ ਇਨੋਵਾ ਕਾਰ ਹੋਈ ਹਾਦਸੇ ਦਾ ਸ਼ਿਕਾਰ ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਚੋਹਲਾ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਬਿੱਲਾ ਸ਼ੇਰੋਂ ਦੇ ਹੱਕ ਵਿਚ ਦਿੱ...
Ad Position 24