ਅਮੋਲਕ ਸਿੰਘ ਨੇ ਡੀ.ਐੱਸ.ਪੀ. ਸਿਟੀ ਤਰਨ ਤਾਰਨ ਵਜੋ ਅਹੁਦਾ ਸੰਭਾਲਿਆ
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਤਬਾਦਲਿਆਂ ਤਹਿਤ ਤਰਨ ਤਾਰਨ ਦੇ ਡੀ. ਐੱਸ.
ਡ
ਡੀ.ਐੱਸ.ਪੀ.ਅਮਲੋਕ ਸਿੰਘ
29-11-2026
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)—ਪੰਜਾਬ ਸਰਕਾਰ ਅਤੇ ਗ੍ਰਹਿ ਵਿਭਾਗ ਵਲੋਂ ਪੁਲਿਸ ਵਿਭਾਗ ਵਿਚ ਕੀਤੇ ਤਬਾਦਲਿਆਂ ਤਹਿਤ ਤਰਨ ਤਾਰਨ ਦੇ ਡੀ.ਐੱਸ.ਪੀ. ਸੁਖਬੀਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਜਗ੍ਹਾ ਡੀ.ਐੱਸ.ਪੀ.ਅਮਲੋਕ ਸਿੰਘ ਨੂੰ ਨਵਾਂ ਡੀ.ਐੱਸ.ਪੀ. ਸਿਟੀ ਤਰਨ ਤਾਰਨ ਨਿਯੁਕਤ ਕੀਤਾ ਗਿਆ ਹੈ। ਅਹੁਦਾ ਸੰਭਾਲਣ ਮੌਕੇ ਡੀ.ਐੱਸ.ਪੀ.ਅਮਲੋਕ ਸਿੰਘ ਨੇ ਦੱਸਿਆ ਕਿ ਉਹ ਬੜੇ ਭਾਗਸ਼ਾਲੀ ਹਨ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਨਸ਼ਿਆਂ ਨੂੰ ਖਤਮਾ ਕਰਨਾ ਹੋਵੇਗਾ, ਉਥੇ ਨਸ਼ਾ ਦਾ ਕਾਰੋਬਾਰ ਕਰਨ ਵਾਲੇ ਲੋਕਾਂ, ਗੈਂਗਸਟਰਾਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਸਬ ਡਵੀਜਨ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਪੁਲਿਸ ਵਲੋਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਹਿਯੋਗ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਸਮਾਂ ਰਹਿੰਦੇ ਉਨ੍ਹਾਂ ਉਪਰ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਸਕੇ।