28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)–ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਟੀ ਪੁਆਇੰਟ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ, ਉਮੰਗ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਕਲਾ, ਸਿਰਜਣਾਤਮਕਤਾ ਅਤੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਦਾ ਸ਼ਾਨਦਾਰ ਪ੍ਰਤੀਕ ਬਣ ਕੇ ਸਾਹਮਣੇ ਆਇਆ।

Ad Position 21
No active advertisement
ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਡਾਇਰੈਕਟਰ ਆਰ.ਪੀ. ਸਿੰਘ, ਮੈਡਮ ਜਸਵਿੰਦਰ, ਪ੍ਰਿੰਸੀਪਲ ਰਾਧਿਕਾ ਅਰੋੜਾ ਆਦਿ। 29-11-2026
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)–ਮਾਈ ਭਾਗੋ ਇੰਟਰਨੈਸ਼ਨਲ ਪਬਲਿਕ ਸਕੂਲ ਟੀ ਪੁਆਇੰਟ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ, ਉਮੰਗ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਕਲਾ, ਸਿਰਜਣਾਤਮਕਤਾ ਅਤੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਦਾ ਸ਼ਾਨਦਾਰ ਪ੍ਰਤੀਕ ਬਣ ਕੇ ਸਾਹਮਣੇ ਆਇਆ। ਸਮਾਗਮ ਦੀ ਪ੍ਰਵਾਨਗੀ ਸਕੂਲ ਦੇ ਡਾਇਰੈਕਟਰ ਆਰ.ਪੀ. ਸਿੰਘ ਅਤੇ ਜਸਵਿੰਦਰ ਮੈਡਮ ਵਲੋਂ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਰਾਧਿਕਾ ਅਰੋੜਾ ਵਲੋਂ ਆਏ ਹੋਏ ਵਿਸ਼ੇਸ਼ ਮਹਿਮਾਨਾਂ, ਮਾਪਿਆਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕਰਕੇ ਕੀਤੀ ਗਈ। ਉਨ੍ਹਾਂ ਨੇ ਆਪਣੇ ਸਵਾਗਤੀ ਸ਼ਬਦਾਂ ਰਾਹੀਂ ਵਿਦਿਆਰਥੀਆਂ ਦੀ ਸਰਬਪੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਅਜਿਹੇ ਸਮਾਗਮਾਂ ਦੀ ਮਹੱਤਤਾ ਉੱਤੇ ਚਾਨਣਾ ਪਾਇਆ। ਪਵਿੱਤਰ ਭਾਵਨਾ ਨੂੰ ਮੁੱਖ ਰੱਖਦਿਆਂ ਅੱਜ ਦੇ ਇਸ ਖ਼ਾਸ ਸਮਾਗਮ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਕੀਤੀ ਗਈ। ਸਮਾਗਮ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਤੋਂ ਲੈ ਕੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਤੱਕ ਹਰ ਕਿਸੇ ਨੇ ਆਪਣੀ ਕਲਾ ਅਤੇ ਹੁਨਰ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਰੰਗ-ਬਿਰੰਗੀਆਂ ਪੁਸ਼ਾਕਾਂ, ਆਤਮ-ਵਿਸ਼ਵਾਸ ਭਰੇ ਅੰਦਾਜ਼ ਅਤੇ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਹਰੇਕ ਪੇਸ਼ਕਾਰੀ ਆਪਣੇ ਆਪ ਵਿਚ ਇਕ ਵੱਖਰਾ ਸੰਦੇਸ਼ ਅਤੇ ਵਿਲੱਖਣਤਾ ਸਮੋਈ ਹੋਈ ਸੀ। ਨੰਨ੍ਹੇ ਬੱਚਿਆਂ ਦੀ ਮਾਸੂਮੀਅਤ ਅਤੇ ਵੱਡੇ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਸਮਾਗਮ ਦਾ ਇਕ ਮਹੱਤਵਪੂਰਨ ਆਕਰਸ਼ਣ ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਨਾਲ ਸੰਬੰਧਿਤ ਪੇਸ਼ਕਾਰੀ ਰਹੀ। ਵਿਦਿਆਰਥੀਆਂ ਨੇ ਆਪਣੀ ਅਦਾਕਾਰੀ ਰਾਹੀਂ ਇਤਿਹਾਸ ਦੇ ਉਸ ਦਰਦਨਾਕ ਅਧਿਆਇ ਨੂੰ ਜੀਵੰਤ ਕਰ ਦਿੱਤਾ। ਇਸ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਅਤੇ ਸ਼ਹੀਦਾਂ ਦੀ ਬਹਾਦਰੀ ਬਾਰੇ ਸੋਚਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਸੰਨ 1947 ਦੀ ਦੇਸ਼ ਵੰਡ ਦੇ ਦ੍ਰਿਸ਼ਾਂ ਨੂੰ ਵੀ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ. ਅੱਜ ਸਾਡੇ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਮਹਿਕਪ੍ਰੀਤ ਕੌਰ ਨੂੰ ਮਹਾਨ ਵਿਦਵਾਨ, ਸਿੱਖ ਚਿੰਤਕ ਅਤੇ ਸਮਾਜ ਸੁਧਾਰਕ ਗਿਆਨੀ ਦਿੱਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇਨਾਮ ਵਜੋਂ 10000 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਇਸੇ ਸਕੂਲ ਦੀ ਬਲਪ੍ਰੀਤ ਕੌਰ ਮਨਜੋਤ ਕੌਰ ਨੂੰ ਵੀ ਇਨਾਮ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਅਮਲੋਕ ਸਿੰਘ ਦੀ ਅਗਵਾਈ ’ਚ ਪੁਲਿਸ ਨੇ ਰੇਲਵੇ ਸਟੇਸ਼ਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਅਮੋਲਕ ਸਿੰਘ ਨੇ ਡੀ.ਐੱਸ.ਪੀ. ਸਿਟੀ ਤਰਨ ਤਾਰਨ ਵਜੋ ਅਹੁਦਾ ਸੰਭਾਲਿਆ
Ad Position 24