29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਮਣੀਕ ਕੌਰ ਨੇ ਹਾਸਿਲ ਕੀਤਾ ‘ਜੈਮ ਆਫ ਸਹੋਦਿਆ ਐਵਾਰਡ-2026

ਪੱਟੀ, 29 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਟ੍ਰਿਲੀਅਮ ਵਰਲਡ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਮਣੀਕ ਕੌਰ ਨੇ ‘ਜੈਮ ਆਫ ਸਾਹੋਦਿਆ ਐਵਾਰਡ-2026’ (ਬੈਸਟ ਸਟੂਡੈਂਟ) ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਸਨਮਾਨ ਸਮਾਗਮ ਸਾਹੋਦਿਆ ਸਕੂਲਜ਼ ਕੰਪਲੈਕਸ ਵਲੋਂ ਦਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਿੰਡ ਬੇਹਲਾ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਪੱਟੀ, 29 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਟ੍ਰਿਲੀਅਮ ਵਰਲਡ ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਛੇਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਮਣੀਕ ਕੌਰ ਨੇ ‘ਜੈਮ ਆਫ ਸਾਹੋਦਿਆ ਐਵਾਰਡ-2026’ (ਬੈਸਟ ਸਟੂਡੈਂਟ) ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਸਨਮਾਨ ਸਮਾਗਮ ਸਾਹੋਦਿਆ ਸਕੂਲਜ਼ ਕੰਪਲੈਕਸ ਵਲੋਂ ਦਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਪਿੰਡ ਬੇਹਲਾ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਡਾਇਰੈਕਟਰ ਕੁਲਬੀਰ ਕੌਰ ਨੇ ਰਮਣੀਕ ਕੌਰ ਨੂੰ ਵਧਾਈ ਦਿੰਦਿਆਂ ਉਸ ਦੀ ਮਿਹਨਤ, ਲਗਨ ਅਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ ਅਤੇ ਉਨ੍ਹਾਂ ਨੂੰ ਜੀਵਨ ਵਿਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਰਮਣੀਕ ਕੌਰ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਹਰ ਖੇਤਰ ਵਿਚ ਅੱਗੇ ਵਧਾਉਣ ਲਈ ਹਮੇਸ਼ਾ ਯਤਨਸ਼ੀਲ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਸਤਿਸੰਗ ਭਵਨ ਤਰਨ ਤਾਰਨ ਵਿਖੇ ਖੂਨਦਾਨ ਕੈਂਪ ਅਗਲੀ ਖ਼ਬਰ ਸੰਵਿਧਾਨ ਬਦਲਣ ਦੀਆਂ ਕਾਰਵਾਈਆਂ ਸਹਿਣ ਨਹੀਂ ਕੀਤੀਆਂ ਜਾਣਗੀਆਂ- ਦੇਵੀ ਕੁਮਾਰੀ 3 ਦਸੰਬਰ ਨੂੰ ਵੱਡੀ ਗਿਣਤੀ ਵਿਚ ਖੇਤ ਮਜ਼...
Ad Position 24