9 ਨੂੰ ਪਿੰਡ ਮਾੜੀ ਮੇਘਾ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੀਆਂ ਤਿਆਰੀਆਂ - ਵਿਧਾਇਕ ਸਰਵਨ ਸਿੰਘ ਧੁੰਨ
ਭਿੱਖੀਵਿੰਡ, 29 ਨਵੰਬਰ (ਬੌਬੀ)- ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ 9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾਣ ਵਾਲੀ ਵਿਸ਼ੇਸ਼ ਲੋਕ ਮਿਲਣੀ ਦੇ ਪ੍ਰੋਗਰਾਮ ਨੂੰ ਸਫ਼ਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਭਿੱਖੀਵਿੰਡ ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ, ਸਰਪੰਚਾਂ ਅਤੇ ਮਿਹਨਤੀ ਵਰਕਰ ਸਾਥੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।
ਵ
ਵਿਧਾਇਕ ਸਰਵਨ ਸਿੰਘ ਧੁੰਨ
30-11-2026
ਭਿੱਖੀਵਿੰਡ, 29 ਨਵੰਬਰ (ਬੌਬੀ)- ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਦੱਸਿਆ ਕਿ 9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾਣ ਵਾਲੀ ਵਿਸ਼ੇਸ਼ ਲੋਕ ਮਿਲਣੀ ਦੇ ਪ੍ਰੋਗਰਾਮ ਨੂੰ ਸਫ਼ਲ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਭਿੱਖੀਵਿੰਡ ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ, ਸਰਪੰਚਾਂ ਅਤੇ ਮਿਹਨਤੀ ਵਰਕਰ ਸਾਥੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਇਸ ਮਹਤਵਪੂਰਨ ਮੀਟਿੰਗ ਵਿਚ ਲੋਕ ਮਿਲਣੀ ਦੇ ਪ੍ਰਬੰਧਾਂ, ਪ੍ਰਚਾਰ ਮੁਹਿੰਮ ਅਤੇ ਸਮਾਗਮ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਸਵਰਨ ਸਿੰਘ ਧੁੰਨ ਨੇ ਸਮੂਹ ਆਮ ਆਦਮੀ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪੂਰੀ ਤਨਦੇਹੀ, ਇਕਜੁੱਟਤਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਇਹ ਲੋਕ ਮਿਲਣੀ ਇਲਾਕੇ ਦੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਉਣ ਦਾ ਇਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ 9 ਦਸੰਬਰ ਨੂੰ ਪਿੰਡ ਮਾੜੀ ਮੇਘਾ ਵਿਖੇ ਹੋਣ ਵਾਲੀ ਇਸ ਵਿਸ਼ੇਸ਼ ਲੋਕ ਮਿਲਣੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਭਰਪੂਰ ਸਹਿਯੋਗ ਦੇਣ।