ਨਸ਼ਾ ਵੇਚਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੀਤੀ ਕੁੱਟਮਾਰ
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)—ਨਸ਼ਾ ਵੇਚਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਔਰਤ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਬਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੁੜ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਠੇਕੇ ’ਤੇ ਜਮੀਨ ਲੈ ਕੇ ਵਾਹੀ ਕਰਦਾ ਹੈ।
ਤਰਨ ਤਾਰਨ, 29 ਨਵੰਬਰ (ਹਰਿੰਦਰ ਸਿੰਘ)—ਨਸ਼ਾ ਵੇਚਣ ਤੋਂ ਰੋਕਣ ’ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਔਰਤ ਸਮੇਤ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਬਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੁੜ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਠੇਕੇ ’ਤੇ ਜਮੀਨ ਲੈ ਕੇ ਵਾਹੀ ਕਰਦਾ ਹੈ। ਉਸ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਸੁਖਜੀਤ ਸਿੰਘ ਉਰਫ ਸੁੱਖ ਅਤੇ ਗੁਰਲਾਲ ਸਿੰਘ ਪੁੱਤਰਾਨ ਜਗੀਰ ਸਿੰਘ ਵਾਸੀ ਤੁੜ ਨਸ਼ੇ ਦਾ ਧੰਦਾ ਕਰਦੇ ਹਨ ਅਤੇ ਰਸਤੇ ਵਿਚ ਹੀ ਭੀੜ ਬਣਾ ਕੇ ਨਸ਼ਾ ਵੇਚਣ ਲੱਗ ਪੈਂਦੇ ਹਨ, ਜਿੰਨਾ ਨੂੰ ਮੈਂ ਰੋਕਦਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮਿਤੀ 14 ਨਵੰਬਰ 2026 ਨੂੰ ਉਹ ਆਪਣੀ ਜ਼ਮੀਨ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਫਿਰ ਦੋਵੇਂ ਭਰਾ ਝੁੰਡ ਬਣਾ ਕੇ ਨਸ਼ਾ ਵੇਚ ਰਹੇ ਹਨ। ਮੈਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਗਲੀ ਵਿਚ ਅਜਿਹਾ ਕੰਮ ਨਾ ਕਰੋ ਤਾਂ ਉਨ੍ਹਾਂ ਨੇ ਮੇਰੀ ਕੁੱਟਮਾਰ ਕੀਤੀ। ਇਸ ਸੰਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਮਾਮਲੇ ਦੀ ਜਾਂਚ ਕਰਦਿਆਂ ਸੁਖਜੀਤ ਸਿੰਘ ਅਤੇ ਗੁਰਲਾਲ ਸਿੰਘ ਤੋਂ ਇਲਾਵਾ ਜਗੀਰ ਸਿੰਘ ਪੁੱਤਰ ਬੱਗਾ ਸਿੰਘ, ਕੁਲਵਿੰਦਰ ਕੌਰ ਪਤਨੀ ਜਗੀਰ ਸਿੰਘ ਵਾਸੀਆਨ ਤੁੜ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।