29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਬਾਜਵਾ ਅਤੇ ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ। ਇਸ ਸਬੰਧੀ ਆਗੂਆਂ ਨੇ ਦੱਸਿਆ ਕਿ 1 ਦਸੰਬਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੀਪ ਸਿੰਘ ਬਾਜਵਾ ਅਤੇ ਜਗਦੀਸ਼ ਠਾਕੁਰ ਦੀ ਪ੍ਰਧਾਨਗੀ ਹੇਠ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਵਿਖੇ ਹੋਈ।ਇਸ ਸਬੰਧੀ ਆਗੂਆਂ ਨੇ ਦੱਸਿਆ ਕਿ 1 ਦਸੰਬਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਜੀਵਨਜੋਤ ਕੌਰ ਅਤੇ ਡਾ. ਅਜੈ ਗੁਪਤਾ, 3 ਦਸੰਬਰ ਨੂੰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਅਤੇ ਜਸਵਿੰਦਰ ਸਿੰਘ ਰਮਦਾਸ ਅਤੇ 5 ਦਸੰਬਰ ਨੂੰ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਘਰ ਦੇ ਬਾਹਰ ਅਤੇ ਜਸਬੀਰ ਸਿੰਘ ਦੇ ਘਰ ਦੇ ਬਾਹਰ 3-30 ਵਜੇ ਪੁਤਲੇ ਫੂਕੇ ਜਾਣਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਅਵਸਥੀ, ਸੁਖਦੇਵ ਸਿੰਘ ਪੰਨੂ, ਬੋਬਿੰਦਰ ਸਿੰਘ, ਗੁਰਿੰਦਰ ਸਿੰਘ ਘੁਕੇਵਾਲੀ, ਮਨਜੀਤ ਸਿੰਘ ਬਾਸਰਕੇ, ਜਸਵੰਤ ਰਾਏ ਛੇਹਰਟਾ, ਨਰਿੰਦਰ ਪ੍ਰਧਾਨ, ਬਲਬੀਰ ਸਿੰਘ ਗਰਚਾ, ਡਾ. ਨਿਰਮਲ ਸਿੰਘ ਅਨੰਦ, ਜਤਿੰਦਰ ਲਖਨਪਾਲ ਅਤੇ ਸੋਮਨਾਥ ਰੌਲੀਆ ਆਦਿ ਆਗੂਆਂ ਨੇ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਾਂਝੀ ਤਾਲਮੇਲ ਕਮੇਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਦਾ ਪ੍ਰਣ ਲਿਆ। ਮੀਟਿੰਗ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਸੁਖਵਿੰਦਰ ਸਿੰਘ ਮਾਨ, ਗੁਰਬਿੰਦਰ ਸਿੰਘ ਖਹਿਰਾ, ਰਾਜਿੰਦਰ ਸਿੰਘ ਰਾਜਾਸਾਂਸੀ, ਰਜੇਸ਼ ਪ੍ਰਾਸ਼ਰ, ਮੇਲਾ ਰਾਮ , ਵਰਿੰਦਰ ਕੁਮਾਰ, ਨਿਰਵੈਰ ਸਿੰਘ, ਸ਼ਿਵ ਕੁਮਾਰ ਸ਼ਰਮਾ, ਰਣਜੀਤ ਸਿੰਘ, ਲਖਵਿੰਦਰ ਸਿੰਘ, ਸੋਨਾਲੀ ਹਾਂਡਾ, ਨਵਦੀਪ ਸਿੰਘ ਤੇ ਸੁਖਜਿੰਦਰ ਸਿੰਘ ਨੇ ਆਪਣੇ ਵਿਚਾਰ ਰੱਖੇ।
Ad Position 22
No active advertisement
ਪਿਛਲੀ ਖ਼ਬਰ ਹੱਦਬੰਦੀ ਅਤੇ ਪਰਿਸੀਮਨ ਬਿੱਲ ਦੇਸ਼ ਦੇ ਹਿਤ ’ਚ ਨਹੀਂ- ਲਾਰੈਂਸ ਚੌਧਰੀ ਅਗਲੀ ਖ਼ਬਰ ਸੁਸਾਇਟੀ ਵਲੋਂ ਗੁਰਦੁਆਰਾ ਸੰਤਸਰ ਹੰਸਲੀ ਸਾਹਿਬ ਅਲਾਦੀਨਪੁਰ ਵਿਖੇ ਕਰਵਾਏ ਧਾਰਮਿਕ ਮੁਕਾਬਲੇ
Ad Position 24