29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਾਤਾ ਸਾਹਿਬ ਕੌਰ ਮਾਡਰਨ ਸੀਨੀ ਸੈਕੰਡਰੀ ਸਕੂਲ ਭਰੋਵਾਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਕਰਵਾਏ

ਫਤਿਆਬਾਦ, 29 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ।

Ad Position 21
No active advertisement
ਜੇਤੂ ਵਿਦਿਆਰਥੀਆਂ ਨਾਲ ਪ੍ਰਿਸੀਪਲ ਜਯੋਤੀ ਸ਼ਰਮਾ ਅਤੇ ਹੋਰ। ਤਸਵੀਰ–ਧੂੰਦਾ 30-11-2026
ਫਤਿਆਬਾਦ, 29 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਨਾ ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਬੱਚਿਆਂ ਲਈ ਵਿਸ਼ੇਸ਼ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਵੱਖ-ਵੱਖ ਮਨੋਰੰਜਕ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਦੂਜੇ ਦਿਨ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਰੱਸਾਕਸ਼ੀ, ਥ੍ਰੀ-ਲੈਗ ਰੇਸ, 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਦੇ ਨਾਲ-ਨਾਲ ਰਿਲੇਅ ਰੇਸ ਆਦਿ ਮੁਕਾਬਲੇ ਸ਼ਾਮਲ ਸਨ। ਵਿਦਿਆਰਥੀਆਂ ਨੇ ਸਾਰੇ ਮੁਕਾਬਲਿਆਂ ਵਿਚ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਨਵਜੋਤੀ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ । ਇਨ੍ਹਾਂ ਖੇਡ ਮੁਕਾਬਲਿਆਂ ਦੇ ਸਮਾਪਤੀ ਸਮਾਰੋਹ ਦੌਰਾਨ ਵੱਖ-ਵੱਖ ਖੇਡਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ । ਇਸ ਮੌਕੇ ਸਕੂਲ ਦੇ ਚੇਅਰਪਰਸਨ ਸੁਖਵਿੰਦਰ ਕੌਰ, ਐਮ.ਡੀ. ਤਜਿੰਦਰ ਸਿੰਘ, ਸੈਕਟਰੀ ਬਨਵੀਰ ਸਿੰਘ ਅਤੇ ਮੈਨੇਜਮੈਂਟ ਕਮੇਟੀ ਮੈਂਬਰ ਸੰਗੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪ੍ਰਾਈਵੇਟ ਸੁਰੱਖਿਆ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਛੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਰਾਜ ਪੱਧਰੀ ਕਿਡਸ ਜੈਵਲਿਨ ਥਰੋਅ ਮੁਕਾਬਲੇ ਵਿਚ ਜੇਤੂ
Ad Position 24