20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੁਧਿਆਣਾ ਨਗਰ ਨਿਗਮ ਨੰੂ ਮਿਲੀ ਨਵੀਂ ਕਮਾਨ ਆਈ. ਏ. ਐਸ. ਨੀਰੂ ਕਤਿਆਲ ਬਣੇ ਨਵੇਂ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸੂਬਾ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦੇ ਹੋਏ ਆਈ.ਏ.ਐਸ. ਅਧਿਕਾਰੀ ਨੀਰੂ ਕਤਿਆਲ ਨੂੰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਸਰਕਾਰ ਦੇ ਇਸ ਫ਼ੈਸਲੇ ਨੰੂ ਸ਼ਹਿਰ ਦੇ ਪ੍ਰਸ਼ਾਸਨ ਨੰੂ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ | ਇਸ ਤਬਾਦਲੇ ਤਹਿਤ ਮੌਜੂਦਾ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦਾ ਤਬਾਦਲਾ ਕਰਕੇ ਉਨ੍ਹਾਂ ਨੰੂ ਡਿਪਟੀ ਕਮਿਸ਼ਨਰ ਰੂਪਨਗਰ ਨਿਯੁਕਤ ਕੀਤਾ ਗਿਆ ਹੈ | ਨਵੇਂ ਨਿਯੁਕਤ ਕਮਿਸ਼ਨਰ ਨੀਰੂ ਕਤਿਆਲ ਲਈ ਲੁਧਿਆਣਾ ਨਗਰ ਨਿਗਮ ਨਵਾਂ ਨਹੀਂ ਹੈ | ਉਹ ਪਹਿਲਾਂ ਵੀ ਨਗਰ ਨਿਗਮ ਵਿਚ ਐਡੀਸ਼ਨਲ ਕਮਿਸ਼ਨਰ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਉਸ ਦੌਰਾਨ ਉਨ੍ਹਾਂ ਨੇ ਸ਼ਹਿਰੀ ਪ੍ਰਬੰਧ, ਨਾਗਰਿਕ ਸੁਵਿਧਾਵਾਂ, ਪ੍ਰਸ਼ਾਸਨਿਕ ਸੁਧਾਰ ਅਤੇ ਕੰਮਕਾਰ ਵਿਚ ਪਾਰਦਰਸ਼ਤਾ ਨੰੂ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ |

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਦਾ ਕਤਲ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਉਮਰ ਕੈਦ ਲੁੱਟ ਦੀ ਵਾਰਦਾਤ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕੀਤ... ਅਗਲੀ ਖ਼ਬਰ ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਕਾਬੂ <br/>
Ad Position 24