19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਡੀ. ਏ. ਵੀ. ਨੈਸ਼ਨਲ ਸਪੋਰਟਸ ਵਿਚ ਡੀ. ਏ. ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-01-2026
ਫੁੱਲਾਂਵਾਲ, 21 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਲੁਧਿਆਣਾ ਨੇ ਇਕ ਵਾਰ ਫਿਰ ਰਾਸ਼ਟਰੀ ਖੇਡ ਮੰਚ 'ਤੇ ਆਪਣੀ ਮਜ਼ਬੂਤ ਪਛਾਣ ਬਣਾਉਂਦਿਆਂ ਡੀ.ਏ.ਵੀ. ਰਾਸ਼ਟਰ ਪੱਧਰੀ ਖੇਡ ਮੁਕਾਬਲਿਆਂ (ਲੜਕੇ ਤੇ ਲੜਕੀਆਂ) 2026 ਵਿਚ ਸ਼ਾਨਦਾਰ ਅਤੇ ਯਾਦਗਾਰੀ ਪ੍ਰਦਰਸ਼ਨ ਕੀਤਾ, ਜਿਸ ਵਿਚ ਸਕੂਲ ਦੇ ਖਿਡਾਰੀਆਂ ਨੇ ਕੁੱਲ 35 ਤਮਗੇ ਜਿਨ੍ਹਾਂ ਵਿਚ 8 ਸੋਨੇ, 11 ਚਾਂਦੀ ਅਤੇ 16 ਕਾਂਸੀ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਦੇਸ਼ ਦੇ ਵੱਖ-ਵੱਖ ਸਥਾਨਾਂ 'ਤੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੌਰਾਨ ਲੜਕਿਆਂ ਦੇ ਮੁਕਾਬਲੇ 6 ਤੋਂ 8 ਜਨਵਰੀ 2026 ਤੱਕ ਡੀ.ਏ.ਵੀ. ਪਬਲਿਕ ਸਕੂਲ, ਹੈਦਰਾਬਾਦ (ਬਾਸਕਟਬਾਲ), ਛੱਤੀਸਗੜ੍ਹ (ਕੁਸ਼ਤੀ) ਅਤੇ ਹਰਿਦੁਆਰ (ਬਾਕਸਿੰਗ) ਵਿਚ ਅਤੇ ਲੜਕੀਆਂ ਦੇ ਮੁਕਾਬਲੇ 10 ਤੋਂ 12 ਜਨਵਰੀ 2026 ਤੱਕ ਨੋਇਡਾ ਵਿਖੇ ਕਰਵਾਏ ਗਏ | ਦੇਸ਼ ਭਰ ਤੋਂ ਆਏ ਚੋਟੀ ਦੇ ਖਿਡਾਰੀਆਂ ਨੂੰ ਮੁਕਾਬਲੇ ਦੀ ਟੱਕਰ ਦਿੰਦੇ ਹੋਏ ਡੀ.ਏ.ਵੀ. ਪੱਖੋਵਾਲ ਰੋਡ ਦੇ ਵਿਦਿਆਰਥੀਆਂ ਨੇ ਆਤਮਵਿਸ਼ਵਾਸ ਅਤੇ ਸੰਜਮ ਨਾਲ ਖੇਡਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਖੇਡ ਵਿਭਾਗ ਦੇ ਮੁਖੀ ਰਾਜੇਸ਼ ਠਾਕੁਰ ਅਤੇ ਉਨ੍ਹਾਂ ਦੀ ਟੀਮ ਦੀ ਨਿਰੰਤਰ ਮਿਹਨਤ ਅਤੇ ਪ੍ਰੇਰਨਾਦਾਇਕ ਮਾਰਗਦਰਸ਼ਨ ਦੀ ਭਰਪੂਰ ਸਰਾਹਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/> ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਮਹੀਨੇ ਦੌਰਾਨ ਪੁਲਿਸ ਨੇ ਵਾਹਨ ਚਾਲਕਾਂ ਨੂੰ ਵੰਡੇ ਹੈਲਮਟ
Ad Position 24