19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕਰਨ ਸਮੇਂ ਪ੍ਰਬੰਧਕ | ਅਜੀਤ ਤਸਵੀਰ <br/> 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਰਾਤ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਕਲਗ਼ੀਧਰ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਦੀ 350 ਸਾਲਾ ਗੁਰਤਾਗੱਦੀ ਦਿਵਸ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਕੀਰਤਨ ਸਮਾਗਮ ਨੂੰ ਇਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ ¢ ਕੀਰਤਨ ਸਮਾਗਮ ਅੰਦਰ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਤਜਿੰਦਰਪਾਲ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਅਵਤਾਰ ਸਿੰਘ ਮਿੱਢਾ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪਾਮੇਟੀ ਨੇ 'ਟਿਕਾਊ ਆਮਦਨ ਅਤੇ ਮੁੱਲ ਵਾਧੇ ਰਾਹੀਂ ਪੇਂਡੂ ਅÏਰਤਾਂ ਦੇ ਸਸ਼ਕਤੀਕਰਨ' ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਕੀਰਤਨ ਸਮਾਗਮ <br/>
Ad Position 24