18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਤਿਗੁਰੂ ਰਵਿਦਾਸ ਪੁਰਬ ਨੂੰ ਸਮਰਪਿਤ ਸੰਧਿਆ ਫੇਰੀ ਦਾ ਫੁੱਲਾਂ ਨਾਲ ਸਵਾਗਤ <br/>

Ad Position 21
No active advertisement
ਸੰਧਿਆ ਫੇਰੀ ਦਾ ਸਵਾਗਤ ਕਰਦੇ ਹੋਏ ਲਾਲਾ ਸੁਰਿੰਦਰ ਅਟਵਾਲ, ਪ੍ਰਧਾਨ ਜਸਪਾਲ ਸਿੰਘ ਢੱਲ ਤੇ ਹੋਰ | ਅਜੀਤ ਤਸਵੀਰ <br/> 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 89 ਦੇ ਅਧੀਨ ਪੈਂਦੇ ਮੁਹੱਲਾ ਭਾਈ ਮੰਨਾ ਸਿੰਘ ਨਗਰ ਵਿਖੇ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਆਗਮਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪੀਰੂ ਬੰਦਾ ਸਲੇਮ ਟਾਬਰੀ ਤੋਂ ਸੰਧਿਆ ਫੇਰੀ ਸਜਾਈ ਗਈ | ਸੰਧਿਆ ਫੇਰੀ ਦਾ ਆਪ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਅਤੇ ਮੌਜੂਦਾ ਕੌਂਸਲਰ ਅਰਾਧਨਾ ਅਟਵਾਲ ਪਤਨੀ ਏਸੀਪੀ ਬਿਟਨ ਅਟਵਾਲ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਅਟਵਾਲ ਪਰਿਵਾਰ ਵਲੋਂ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਉਦਾਸੀਨ ਡੇਰਾ ਸੰਤ ਟਹਿਲ ਦਾਸ ਤੋਂ ਸੰਤ ਸਰਵਣ ਦਾਸ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਆਪਣਾ ਅਸ਼ੀਰਵਾਦ ਦਿੱਤਾ ਅਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ |
ਅਟਵਾਲ ਪਰਿਵਾਰ ਵਲੋਂ ਸੰਧਿਆ ਫੇਰੀ 'ਚ ਸ਼ਾਮਿਲ ਸੰਗਤਾਂ ਲਈ ਗੁਰੂ ਦਾ ਅਤੁੱਟ ਲੰਗਰ ਵੀ ਲਾਇਆ ਗਿਆ | ਸੰਧਿਆ ਫੇਰੀ ਦੌਰਾਨ ਭਾਈ ਮੰਨਾ ਸਿੰਘ ਨਗਰ ਦੇ ਪ੍ਰਧਾਨ ਜਸਪਾਲ ਸਿੰਘ ਢੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰ ਰਵਿਦਾਸ ਨਾਮਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਆਲ ਇੰਡੀਆ ਆਦਿ ਧਰਮ ਮਿਸ਼ਨ ਸੇਵਾ ਦਲ ਦੇ ਪੰਜਾਬ ਪ੍ਰਧਾਨ ਕਮਲ ਜਨਾਗਲ ਨੇ ਪਹੁੰਚੀਆਂ ਸ਼ਖਸੀਅਤਾ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਵਰਿੰਦਰ ਬਗਾਨੀਆਂ, ਰਜੇਸ਼ ਮੱਟੂ, ਮਨੀਸ਼ ਜਨਾਗਲ, ਨਰੇਸ਼ ਬਸਰਾ, ਡਾਕਟਰ ਸਰੋਏ, ਬਾਂਕਾ ਚੁੰਬਰ, ਰਾਜ਼ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਦੀ ਰਾਜਨੀਤਿਕ ਹਿੱਸੇਦਾਰੀ ਵਧਾਉਣ ਲਈ ਕਾਂਗਰਸ ਪਾਰਟੀ ਵਚਨਬੱਧ-ਬੈਂਸ ਵਾਰਡ ਨੰਬਰ 51 ਤੋਂ ਸਵੀਟੀ ਭੱਲਾ ਮਹਿਲਾ... ਅਗਲੀ ਖ਼ਬਰ ਸੱਚਖੰਡ ਵਾਸੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ 23 ਤੋਂ 26 ਤੱ...
Ad Position 24