18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਈ ਲਾਲੋ ਲੋਕ ਮੰਚ ਨਾਲ ਸੰਬੰਧਿਤ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋਂ ਮਨਰੇਗਾ ਕਾਮਿਆਂ ਦੀ ਪੰਜਾਬੀ ਭਵਨ ਵਿਖੇ ਰੈਲੀ <br/>

Ad Position 21
No active advertisement
ਭਾਈ ਲਾਲੋ ਲੋਕ ਮੰਚ ਦੇ ਕਨਵੀਨਰ ਸਾਬਕਾ ਵਿਧਾਇਕ ਤਰਸੇਮ ਜੋਧਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ-ਸੇਵਕ ਸਿੰਘ <br/> 22-01-2026
ਲੁਧਿਆਣਾ, 21 ਜਨਵਰੀ (ਜਤਿੰਦਰ ਭੰਬੀ)-ਭਾਈ ਲਾਲੋ ਲੋਕ ਮੰਚ ਨਾਲ ਸਬੰਧਿਤ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋਂ ਪੰਜਾਬੀ ਭਵਨ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਭਾਈ ਲਾਲੋ ਲੋਕ ਮੰਚ ਦੇ ਕਨਵੀਨਰ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਕਿਹਾ ਕਿ ਵਿਕਸਿਤ ਭਾਰਤ ਜੀ ਰਾਮ ਜੀ ਬਿੱਲ ਪਾਸ ਹੋ ਜਾਣ ਪਿੱਛੋਂ ਕਿਰਤੀ ਅਤੇ ਅਮ ਲੋਕਾਂ ਦੇ ਪੱਖ ਵਿਚ ਦੁਨੀਆਂ ਪੱਧਰ 'ਤੇ ਵਧੀਆ ਕਾਨੂੰਨਾਂ ਵਿਚ ਬਣੇ ਮਨਰੇਗਾ ਕਾਨੂੰਨ ਦਾ ਆਰ.ਐਸ.ਐਸ ਵਲੋਂ ਸੇਧ ਲੈਕੇ ਕੇਂਦਰੀ ਕਰਨ ਨੂੰ ਹੋਰ ਮਜਬੂਤੀ ਦੇਣ ਲਈ ਮੋਦੀ ਸਰਕਾਰ ਨੇ ਇਸ ਦਾ ਸਿਰਫ ਨਾਮ ਹੀ ਨਹੀਂ ਬਦਲਿਆ ਇਸ ਦੀ ਰੂਹ ਦਾ ਹੀ ਕਤਲ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਜੀ ਰਾਮ ਜੀ ਕਨੂੰਨ ਹੋਂਦ ਵਿੱਚ ਆ ਜਾਣ ਪਿੱਛੋਂ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਹੱਕਾਂ ਤੇ ਡਾਕਾ ਮਾਰ ਕੇ ਕਾਰਪੋਰੇਟਰਾਂ ਦੇ ਹੱਕ ਵਿੱਚ ਬਣੀ ਠੇਕੇਦਾਰੀ ਪ੍ਰਥਾ ਨੂੰ ਇਹ ਕੰਮ ਸੌਂਪਿਆ ਜਾਵੇਗਾ | ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰ ਕੇ ਮੋਦੀ ਸਰਕਾਰ ਫੈਡਰਲ ਢਾਂਚੇ ਨੂੰ ਤਹਿਸ ਨਹਿਸ ਕਰ ਰਹੀ ਹੈ ਅਤੇ ਖਾਸ ਕਰਕੇ ਪੰਜਾਬ ਦੇ ਮੁੱਖ ਮਸਲੇ ਲਗਦੇ ਹੀ ਨਹੀਂ ਰਹੇ ਸਗੋਂ ਸੂਬਾ ਸਰਕਾਰ ਅਧੀਨ ਆਉਂਦੇ ਖੇਤੀ,ਵਿਦਿਆ, ਬਿਜਲੀ, ਜਮੀਨ ਆਦਿ ਅਨੇਕਾਂ ਅਦਾਰੇ ਸੂਬਾ ਸਰਕਾਰਾਂ ਵਲੋਂ ਖੋਹ ਕੇ ਕੇਂਦਰ ਅਧੀਨ ਲਿਆਂਦੇ ਜਾ ਰਹੇ ਹਨ | ਭਾਈ ਲਾਲੋ ਲੋਕ ਮੰਚ ਦੇ ਸੂਬਾਈ ਆਗੂ ਬਾਪੂ ਬਲਕੌਰ ਸਿੰਘ ਗਿੱਲ, ਕਰਨ ਸਿੰਘ ਰਾਣਾ ਤੇ ਕੇਵਲ ਸਿੰਘ ਹਜਾਰਾਂ ਅਤੇ ਮਜਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਗੋਬਿੰਦ ਸਿੰਘ ਛਾਜਲੀ ਅਤੇ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਚਰਨਜੀਤ ਸਿੰਘ ਹਿਮਾਂਯੂੰਪੁਰਾ ਤੇ ਪ੍ਰਕਾਸ ਸਿੰਘ ਹਿੱਸੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪਿੰਡਾਂ ਦੇ ਕਿਰਤੀ ਲੋਕਾਂ ਨੂੰ ਬੇਰੁਜਗਾਰ ਕਰਨ ਵਾਲਾ ਮਜਦੂਰ ਵਿਰੋਧੀ ਵਿਕਸਤ ਭਾਰਤ ਜੀ ਰਾਮ ਜੀ ਬਿੱਲ ਅਤੇ ਬਿਜਲੀ ਬਿੱਲ 2025 , ਬੀਜ ਬਿੱਲ 2025 ਅਤੇ ਮਜਦੂਰ ਵਿਰੋਧੀ 4 ਕੋਡ ਨੂੰ ਰੱਦ ਕਰਵਾਉਣ ਲਈ ਮੋਦੀ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ, ਜੇਕਰ ਇਹ ਮਜਦੂਰ ਕਿਸਾਨ ਵਿਰੋਧੀ ਬਿੱਲ ਵਾਪਸ ਨਾ ਲਏ ਤਾਂ ਸ਼ਾਂਤਮਈ ਅੰਦੋਲਨ ਖੜ੍ਹੇ ਕੀਤੇ ਜਾਣਗੇ ਅਤੇ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਣਗੇ | ਇਸ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਦੇ ਨਾਂਅ ਤਹਿਸੀਲਦਾਰ ਅਮਰਬੀਰ ਸਿੰਘ ਨੂੰ ਇਕ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਇਕੱਠ ਰਾਹੀਂ 2 ਮਤੇ ਪਾਸ ਕੀਤੇ ਗਏ, ਜਿਸ ਵਿਚ ਪਹਿਲਾਂ ਸਜਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਸਮੇਤ ਸਮੂਹ ਬੁੱਧੀ ਜੀਵੀਆਂ , ਇਨਕਲਾਬੀ ਲੋਕਾਂ ਦੀ ਰਿਹਾਈ ਦੀ ਮੰਗ ਕੀਤੀ, ਦੂਜਾ ਮਤੇ ਵਿਚ ਕਿਹਾ ਕਿ ਸਰਕਾਰਾਂ ਵਲੋਂ ਅਖਬਾਰਾਂ ਮੀਡੀਆ ਸੋਸਲ ਮੀਡੀਆ ਦੇ ਪੱਤਰਕਾਰਾਂ ਹਮਲੇ ਬੰਦ ਕੀਤੇ ਜਾਣ ਪ੍ਰੈਸ ਦੀ ਅਜਾਦੀ ਬਹਾਲ ਕੀਤੀ ਜਾਵੇ | ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਬੀਰ ਸਿੰਘ ਬੈਨੀਪਾਲ, ਅਮਰਜੀਤ ਸਿੰਘ ਹਿਮਾਂਯੂੰਪੁਰਾ, ਗੁਰਪ੍ਰੀਤ ਸਿੰਘ ਤੋਲਾਵਾਲ, ਸਤਨਾਮ ਸਿੰਘ ਰਾਏਕੋਟ, ਸਤਿੰਦਰ ਸਿੰਘ ਜਵੱਦੀ, ਰਣਜੀਤ ਸਿੰਘ ਸਾਇਆ, ਪਰਮਿੰਦਰ ਕੁਮਾਰ, ਮਿੱਟੂ ਕੁਮਾਰ, ਨਿਰਮਲ ਸਿੰਘ ਨਿੰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਮਜ਼ਦੂਰ ਕਮਿਸ਼ਨ ਦੇ ਵਾਈਸ ਚੇਅਰਮੈਨ ਬਣਨ 'ਤੇ ਸੁਰਿੰਦਰ ਕਲਿਆਣ ਦਾ ਸਨਮਾਨ <br/> ਅਗਲੀ ਖ਼ਬਰ ਜੀ. ਕੇ. ਗਰੁੱਪ ਦੇ ਚੇਅਰਮੈਨ ਗੁਲਸ਼ਨ ਕੁਮਾਰ ਨੇ ਰੱਥ ਯਾਤਰਾ 'ਚ ਭਰੀ ਹਾਜ਼ਰੀ
Ad Position 24