18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਧਾਇਕ ਬੱਗਾ ਨੇ ਕੀਤਾ ਵਾਰਡ 88 'ਚ ਰਿਟੇਨਿੰਗ ਵਾਲ ਦੇ ਨਿਰਮਾਣ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਡਾ. ਤਰਲੋਚਨ ਸਿੰਘ)-ਬਰਸਾਤੀ ਮÏਸਮ ਦÏਰਾਨ ਗਲੀਆਂ ਵਿਚ ਪਾਣੀ ਭਰਨ ਦੀ ਸਮੱਸਿਆ ਦੇ ਨਿਪਟਾਰੇ ਲਈ ਵਿਧਾਇਕ ਚÏਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਵਿਖੇ 'ਬੁੱਢੇ ਦਰਿਆ' ਦੀ ਰਿਟੇਨਿੰਗ ਵਾਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ¢ ਇਸ ਮÏਕੇ ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜੈਨ ਨਗਰ, ਸ਼ਿਵਪੁਰੀ ਪੁਲ਼ੀ ਤੋਂ ਬਸੰਤ ਨਗਰ ਤੱਕ 'ਬੁੱਢੇ ਦਰਿਆ' ਦੇ ਕਿਨਾਰੇ ਰਿਟੇਨਿੰਗ ਵਾਲ ਦਾ ਨਿਰਮਾਣ ਕੀਤਾ ਜਾਵੇਗਾ¢ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਪ੍ਰੋਜੈਕਟਾਂ 'ਤੇ ਕ੍ਰਮਵਾਰ 95 ਲੱਖ ਅਤੇ 99 ਲੱਖ ਰੁਪਏ ਖ਼ਰਚ ਕੀਤੇ ਜਾਣੇ ਹਨ¢ ਉਨ੍ਹਾਂ ਨੇ ਦੱਸਿਆ ਕਿ ਬਰਸਾਤ ਦੇ ਮÏਸਮ ਦÏਰਾਨ, ਜੈਨ ਨਗਰ, ਬਸੰਤ ਨਗਰ, ਗਾਂਧੀ ਨਗਰ ਅਤੇ ਹੋਰ ਬੁੱਢੇ ਦਰਿਆ ਨੇੜਲੇ ਵਸਨੀਕਾਂ ਵਲੋਂ ਇਹ ਸ਼ਿਕਾਇਤ ਕੀਤੀ ਜਾਂਦੀ ਰਹੀ ਹੈ ਕਿ ਦਰਿਆ ਦਾ ਪਾਣੀ ਓਵਰਫ਼ਲੋ ਹੋ ਕੇ ਗਲੀਆਂ ਅਤੇ ਘਰਾਂ ਅੰਦਰ ਦਾਖ਼ਲ ਹੋ ਜਾਂਦਾ ਹੈ¢ ਉਨ੍ਹਾਂ ਦੱਸਿਆ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਕਿਉਂਕਿ ਰਵਾਇਤੀ ਪਾਰਟੀਆਂ ਇਹ ਮਸਲਾ ਹੱਲ ਕਰਨ ਵਿੱਚ ਅਸਫਲ ਰਹੀਆਂ ਹਨ¢ ਉਨ੍ਹਾਂ ਦੱਸਿਆ ਕਿ ਵਸਨੀਕਾਂ ਨਾਲ ਕੀਤੇ ਵਾਅਦੇ ਅਨੁਸਾਰ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਰਿਟੇਨਿੰਗ ਵਾਲ ਦਾ ਕੰਮ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਆਗਾਮੀ ਬਰਸਾਤ ਦੇ ਮÏਸਮ ਦÏਰਾਨ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ¢ ਉਨ੍ਹਾਂ ਅੱਗੇ ਕਿਹਾ ਕਿ ਦਰਿਆ ਦੇ ਕੰਢੇ ਰਿਟੇਨਿੰਗ ਵਾਲ ਦੇ ਨਿਰਮਾਣ ਕਾਰਜਾਂ ਤੋਂ ਬਾਅਦ ਇਲਾਕੇ ਵਿਚ ਢੁਕਵੀਂ ਰੌਸ਼ਨੀ ਨੂੰ ਯਕੀਨੀ ਬਣਾਉਣ ਲਈ ਨਵੀਆਂ ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕਾ ਉਤਰੀ ਲਈ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਮੁਕੰਮਲ ਹੋਣ ਕੰਢੇ ਹਨ¢ ਇਸ ਮÏਕੇ ਕੌਂਸਲਰ ਨੀਰਜ ਅਹੂਜਾ, ਕੌਂਸਲਰ ਅਮਨ ਬੱਗਾ, ਸਬੰਧਿਤ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਹੀਦੀ ਦਿਹਾੜੇ 'ਤੇ ਕਰਵਾਇਆ ਸੈਮੀਨਾਰ <br/> ਅਗਲੀ ਖ਼ਬਰ ਸਫ਼ਾਈ ਮਜ਼ਦੂਰ ਕਮਿਸ਼ਨ ਦੇ ਵਾਈਸ ਚੇਅਰਮੈਨ ਬਣਨ 'ਤੇ ਸੁਰਿੰਦਰ ਕਲਿਆਣ ਦਾ ਸਨਮਾਨ <br/>
Ad Position 24