08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

26 ਨੰੂ ਐਸ.ਕੇ.ਐਮ. ਵਲੋਂ ਲੁਧਿਆਣਾ 'ਚ ਟਰੈਕਟਰ ਮਾਰਚ <br/>

Ad Position 21
No active advertisement
ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਭੁਪਿੰਦਰ ਸਿੰਘ ਬੈਂਸ)- ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਜ਼ਿਲ੍ਹਾ ਲੁਧਿਆਣਾ ਅਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਚ ਹੋਈ | ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 26 ਜਨਵਰੀ ਨੂ ਤਹਿਸੀਲ ਤੇ ਬਲਾਕ ਪੱਧਰ ਤੇ ਟਰੈਕਟਰ ਮਾਰਚ ਕੱਢਿਆ ਜਾਵੇਗਾ | ਟਰੇਡ ਯੂਨੀਅਨਾਂ ਨੇ ਸਮਰਥਨ ਵਜੋਂ ਗੇਟ ਰੈਲੀਆਂ ਕਰਨ ਅਤੇ ਐਸ.ਕੇ.ਐਮ. ਦੀਆਂ ਰੈਲੀਆਂ 'ਚ ਸ਼ਮੂਲੀਅਤ ਦਾ ਐਲਾਨ ਕੀਤਾ | ਮੀਟਿੰਗ 'ਚ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਮਨਰੇਗਾ, ਚਾਰ ਲੇਬਰ ਕੋਡ, ਬਿਜਲੀ ਸੋਧ ਬਿਲ ਤੇ ਬੀਜ ਬਿਲ ਦੇ ਵਿਰੋਧ ਅਤੇ 12 ਫਰਵਰੀ ਨੰੂ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਬਣਾਉਣ ਤੇ ਜੋਰ ਦਿੱਤਾ ਗਿਆ | ਮੀਟਿੰਗ ਦੀ ਪ੍ਰਧਾਨਗੀ ਸੁਦਾਗਰ ਸਿੰਘ ਘੁਡਾਣੀ ਨੇ ਕੀਤੀ ਅਤੇ ਸਟੇਜ ਸੰਚਾਲਨ ਹਰਨੇਕ ਸਿੰਘ ਗੁਜਰਵਾਲ ਨੇ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਅਮਰਜੀਤ ਸਿੰਘ, ਮਨੋਹਰ ਸਿੰਘ, ਬੇਅੰਤ ਸਿੰਘ, ਐ.ਐਮ.ਭਾਟੀਆ, ਗੁਰਜੀਤ ਸਿੰਘ, ਅਮਰਨਾਥ, ਜੋਗਿੰਦਰ ਰਾਮ, ਜਗਦੀਸ਼ ਚੰਦ, ਜੈ ਪ੍ਰਕਾਸ਼, ਹਰਜਿੰਦਰ ਸਿੰਘ, ਐਸ.ਐਸ. ਖਹਿਰਾ, ਗੁਰਵਿੰਦਰ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਦੇ ਕਾਰਜਕਾਲ ਦੌਰਾਨ ਜ਼ਮੀਨੀ ਪੱਧਰ 'ਤੇ ਆਏ ਸਾਕਾਰਾਤਮਿਕ ਬਦਲਾਅ-ਪਿ੍ੰਸ ਜੌਹਰ <br/> ਅਗਲੀ ਖ਼ਬਰ ਵਫਟੂ ਦੇ ਸੱਦੇ 'ਤੇ ਵੈਨੇਜ਼ੁਏਲਾ ਦੀ ਹਮਾਇਤ 'ਚ ਟਰੰਪ ਦਾ ਪੁਤਲਾ ਸਾੜਿਆ <br/>
Ad Position 24