08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਗਰ ਨਿਗਮ ਕਮਿਸ਼ਨਰ ਡੇਚਲਵਾਲ ਦੇ ਕਾਰਜਕਾਲ ਦੌਰਾਨ ਜ਼ਮੀਨੀ ਪੱਧਰ 'ਤੇ ਆਏ ਸਾਕਾਰਾਤਮਿਕ ਬਦਲਾਅ-ਪਿ੍ੰਸ ਜੌਹਰ <br/>

Ad Position 21
No active advertisement
ਅਜੀਤ ਡੈਸਕ 23-01-2026
ਲੁਧਿਆਣਾ, 22 ਜਨਵਰੀ (ਭੁਪਿੰਦਰ ਸਿੰਘ ਬੈਂਸ)- ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਨਗਰ ਨਿਗਮ ਦੇ ਤਬਾਦਲੇ ਤੋਂ ਬਾਅਦ ਡਿਪਟੀ ਮੇਅਰ ਪਿ੍ੰਸ ਜੌਹਰ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਡੇਚਲਵਾਲ ਦੀ ਅਗਵਾਈ ਹੇਠ ਨਗਰ ਨਿਗਮ ਵਲੋਂ ਜ਼ਮੀਨੀ ਪੱਧਰ 'ਤੇ ਅਜਿਹੇ ਕਦਮ ਚੁੱਕੇ ਗਏ, ਜਿਨ੍ਹਾਂ ਨਾਲ ਸ਼ਹਿਰ ਵਿਚ ਸਕਾਰਾਤਮਕ ਤਬਦੀਲੀਆਂ ਦੇਖਣ ਨੰੂ ਮਿਲੀਆਂ | ਡਿਪਟੀ ਮੇਅਰ ਜੌਹਰ ਨੇ ਦੱਸਿਆ ਕਿ ਚਾਹੇ ਗੱਲ ਕੂੜਾ ਪ੍ਰਬੰਧਨ ਦੀ ਹੋਵੇ, ਸਫਾਈ ਦੀ, ਵਿਕਾਸ ਕਾਰਜਾਂ ਦੀ ਜਾਂ ਹੋਰ ਨਾਗਰਿਕ ਸਹੂਲਤਾਂ ਦੀ, ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਦੇ ਸਮੁੱਚੇ ਵਿਕਾਸ ਲਈ ਕਈ ਅਹਿਮ ਪਹਿਲਕਦਮੀਆਂ ਡੇਚਲਵਲ ਵਲੋਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਡੇਚਲਵਾਲ ਦੇ ਕਾਰਜਕਾਲ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਚ ਬਾਕਸਟਬਾਲ ਕੋਰਟ ਪ੍ਰੋਜੈਕਟ ਨੰੂ ਪੂਰਾ ਕੀਤਾ ਗਿਆ | ਡਿਪਟੀ ਮੇਅਰ ਪਿ੍ੰਸ ਜੌਹਰ ਨੇ ਕਿਹਾ ਕਿ ਨਗਰ ਨਿਗਮ ਨਿਰੰਤਰ ਸ਼ਹਿਰ ਦੇ ਟਿਕਾਊ ਅਤੇ ਸਮੁੱਚੇ ਵਿਕਾਸ ਲਈ ਲਗਾਤਰ ਕੰਮ ਕਰ ਰਿਹਾ ਹੈ, ਜੋ ਨਿਰੰਤਰ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਜਪ ਤਪ ਚੁਪਹਿਰਾ... ਅਗਲੀ ਖ਼ਬਰ 26 ਨੰੂ ਐਸ.ਕੇ.ਐਮ. ਵਲੋਂ ਲੁਧਿਆਣਾ 'ਚ ਟਰੈਕਟਰ ਮਾਰਚ <br/>
Ad Position 24