12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਰਜ਼ ਦੇ ਮਾਮਲੇ ਵਿਚ ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਕਰਜ਼ ਦੇ ਮਾਮਲੇ ਵਿਚ ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਔਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਇੰਡੀਅਨ ਓਵਰਸੀਜ਼ ਬੈਂਕ ਦੇ ਸੀਨੀਅਰ ਮੈਨੇਜਰ ਉਮਾ ਕਾਂਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਸੁਮਨ ਜੈਨ ਵਾਸੀ ਘੁਮਾਰ ਮੰਡੀ ਅਤੇ ਪ੍ਰਵੀਨ ਜੈਨ ਵਾਸੀ ਘੁਮਾਰ ਮੰਡੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਆਪਣੀ ਫਰਮ ਲਈ ਬੈਂਕ ਤੋਂ ਇਕ ਕਰੋੜ 25 ਲੱਖ ਰੁਪਏ ਦਾ ਕਰਜ਼ ਲਿਆ ਸੀ, ਜੋ ਕਿ ਵਧਦਾ ਹੋਇਆ 3 ਕਰੋੜ 75 ਲੱਖ ਤੱਕ ਪਹੁੰਚ ਗਿਆ | ਕਥਿਤ ਦੋਸ਼ੀਆਂ ਵਲੋਂ ਜੋ ਕਰਜ਼ੇ ਦੇ ਬਦਲੇ ਫ਼ੈਕਟਰੀ ਦਾ ਸਟਾਕ ਮਸ਼ੀਨਰੀ ਜਾਇਦਾਦ ਬੈਂਕ ਵਲੋਂ ਸੀਲ ਕੀਤੀ ਗਈ ਸੀ, ਬਿਨਾਂ ਬੈਂਕ ਨੂੰ ਦੱਸਿਆ ਸਾਰਾ ਸਟਾਕ ਵੇਚ ਦਿੱਤਾ ਤੇ ਬੈਂਕ ਨਾਲ ਧੋਖਾਧੜੀ ਕੀਤੀ, ਜਿਸ 'ਤੇ ਬੈਂਕ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕਾ ਦਾ ਸਰੀਰਕ ਸ਼ੋਸ਼ਣ ਅਤੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਿੰਦਰਾ ਵਲੋਂ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨਾਲ ਮੁਲਾਕਾਤ, ਪੰਜਾਬ ਬਾਰੇ ਕੀਤੀ ਚਰਚਾ <br/>
Ad Position 24