12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਸੰਤ ਰਾਗ ਮਨੁੱਖੀ ਜੀਵਨ ਵਿਚ ਨਵੀਂ ਚੇਤਨਾ, ਆਸ ਅਤੇ ਉਤਸ਼ਾਹ ਦਾ ਪ੍ਰਤੀਕ ਹੈ-ਗਿਆਨੀ ਗੁਰਬਚਨ ਸਿੰਘ <br/>

Ad Position 21
No active advertisement
ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਸਨਮਾਨ ਕਰਦੇ ਹੋਏ ਗੁਰਵਿੰਦਰ ਸਿੰਘ ਗਿੰਦਾ, ਗੁਰਮੀਤ ਸਿੰਘ ਕੁਲਾਰ, ਜਗਬੀਰ ਸਿੰਘ ਸੋਖੀ | ਤਸਵੀਰ-ਸੇਵਕ ਸਿੰਘ <br/> 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਸਲਾਨਾ ਬਸੰਤ ਰਾਗ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ, ਗਲੀ ਨੰਬਰ 1, ਨਜ਼ਦੀਕ ਸੰਗੀਤ ਸਿਨੇਮਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਪਾਵਨ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਜਸਪਿੰਦਰ ਸਿੰਘ, ਭਾਈ ਸਤਿੰਦਰ ਸਿੰਘ ਬੋਦਲ (ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ), ਪਿ੍ੰਸੀਪਲ ਸੁਖਵੰਤ ਸਿੰਘ (ਜਵੱਦੀ ਟਕਸਾਲ) ਗੁਰੂ ਕੀ ਜੰਡਿਆਲੀ, ਡਾ. ਜਤਿੰਦਰ ਸਿੰਘ ਪ੍ਰੋਫੈਸਰ ਸਿੱਖ ਮਿਸ਼ਨਰੀ ਕਾਲਜ ਅੰਮਿ੍ਤਸਰ, ਪਦਮ ਸ੍ਰੀ ਪ੍ਰੋਫੈਸਰ ਕਰਤਾਰ ਸਿੰਘ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਦੇ ਵਿਦਿਆਰਥੀ ਅਤੇ ਭਾਈ ਹਰਸਿਮਰਨਜੀਤ ਸਿੰਘ ਕਰਨਲ ਲੁਧਿਆਣਾ ਵਾਲੇ ਅੰਮਿ੍ਤਮਈ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਗਿਆਨੀ ਗੁਰਬਚਨ ਸਿੰਘ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਬਾਣੀ ਨੂੰ ਉਸ ਦੇ ਮੂਲ ਸੁਰ ਅਤੇ ਰਾਗਾਂ ਅਨੁਸਾਰ ਗਾਇਨ ਕਰਨਾ ਸਿੱਖ ਪਰੰਪਰਾ ਦੀ ਅਮੂਲ ਵਿਰਾਸਤ ਹੈ, ਜਿਸ ਨਾਲ ਮਨੁੱਖ ਦਾ ਮਨ, ਆਤਮਾ ਅਤੇ ਜੀਵਨ ਮਾਰਗ ਪ੍ਰਕਾਸ਼ਮਾਨ ਹੁੰਦਾ ਹੈ | ਉਨ੍ਹਾਂ ਕਿਹਾ ਕਿ ਬਸੰਤ ਰਾਗ ਸਿਰਫ਼ ਮੌਸਮ ਦੀ ਖੁਸ਼ਬੂ ਨਹੀਂ, ਸਗੋਂ ਮਨੁੱਖੀ ਜੀਵਨ ਵਿਚ ਆਸ, ਨਵੀਂ ਚੇਤਨਾ ਅਤੇ ਰੂਹਾਨੀ ਉਤਸ਼ਾਹ ਦਾ ਪ੍ਰਤੀਕ ਹੈ | ਇਸ ਮੌਕੇ ਪ੍ਰਬੰਧਕਾਂ ਗੁਰਵਿੰਦਰ ਸਿੰਘ ਗਿੰਦਾ ਅਤੇ ਉਨ੍ਹਾਂ ਦੇ ਪਰਿਵਾਰ ਕਰਨਦੀਪ ਸਿੰਘ ਵਲੋਂ ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਗੁਰੂ ਕੀ ਜਡਿਆਲੀ ਵਾਲਿਆਂ ਨੂੰ ਪਦਮ ਸ੍ਰੀ ਪ੍ਰੋਫੈਸਰ ਕਰਤਾਰ ਸਿੰਘ ਯਾਦਗਾਰੀ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਸੰਗਤਾਂ ਨਾਲ ਅਪਣੇ ਵਿਚਾਰ ਸਾਂਝੇ ਕਰਦਿਆਂ ਪਿ੍ੰਸੀਪਲ ਸੁਖਵੰਤ ਸਿੰਘ ਨੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਕੀਰਤਨ ਅਤੇ ਸਿੱਖੀ ਸਰੂਪ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸਮਾਜ ਵਿਚ ਸਾਂਝ, ਸਹਿਯੋਗ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਮੀਤ ਸਿੰਘ ਕੁਲਾਰ, ਜਗਬੀਰ ਸਿੰਘ ਸੋਖੀ, ਗੁਰਿੰਦਰ ਸਿੰਘ ਪਲਾਹਾ, ਜਸਵੰਤ ਸਿੰਘ ਭੋਗਲ, ਜਸਪਾਲ ਸਿੰਘ ਸੰਗੀਤ ਸਿਨੇਮਾ, ਗੁਰਦੀਪ ਸਿੰਘ ਸੈਣੀ, ਐਡਵੋਕੇਟ ਰਤਨਦੀਪ ਸਿੰਘ ਸੈਣੀ, ਜਗਰੂਪ ਸਿੰਘ ਸੇਖਵਾਂ, ਦਵਿੰਦਰ ਸਿੰਘ ਪਨੇਸਰ, ਹਰਦੀਪ ਸਿੰਘ ਪਲਾਹਾ ਤੇ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ | ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਉੱਭੀ, ਜੋਗਾ ਸਿੰਘ, ਹਰੀ ਸਿੰਘ, ਅਰਵਿੰਦਰ ਸਿੰਘ ਧੰਜਲ, ਜਸਵੀਰ ਸਿੰਘ ਜੱਸੀ, ਬਲਵਿੰਦਰ ਸਿੰਘ ਬਿੱਲੂ, ਚਰਨਜੀਤ ਸਿੰਘ ਚੰਨਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਮਤਿ ਸਮਾਗਮ ਵਿਚ ਹਾਜਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਗੁਰੂ ਦਾ ਲੰਗਰ ਅਤੁੱਟ ਵਰਤਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਵਿਚ ਕਾਂਗਰਸ ਪਾਰਟੀ ਨੂੰ ਮਿਲਿਆ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ 'ਯੂਥ ਪਾਰਲੀਮੈਂਟ' ਲਗਾਈ <br/>
Ad Position 24