12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਚੋਰੀ <br/>

Ad Position 21
No active advertisement
ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਚੋਰ ਇਕ ਸਿਗਰਟਾਂ ਵੇਚਣ ਵਾਲੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਉਦੋਂ ਲੱਗਿਆ, ਜਦੋਂ ਮਾਲਕ ਜੋਤੀ ਜਸਰਾ ਦੁਕਾਨ 'ਤੇ ਆਇਆ ਤਾਂ ਉਸ ਨੇ ਦੇਖਿਆ ਕਿ ਦੁਕਾਨ ਦਾ ਸ਼ਟਰ ਅਤੇ ਤਾਲੇ ਟੁੱਟੇ ਹੋਏ ਹਨ ਤੇ ਦੁਕਾਨ ਵਿਚ ਚੋਰੀ ਹੋ ਚੁੱਕੀ ਹੈ | ਚੋਰਾਂ ਵਲੋਂ ਕੀਤੀ ਇਹ ਘਟਨਾ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਦੋ ਚੋਰ ਇਸ ਘਟਨਾ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ | ਚੋਰਾਂ ਵਲੋਂ ਪਹਿਲਾਂ ਸ਼ਟਰ ਤੋੜਿਆ ਅਤੇ ਇਹਨਾਂ ਵਿਚੋਂ ਇਕ ਚੋਰ ਮੋਟਰਸਾਈਕਲ 'ਤੇ ਬਾਹਰ ਖੜ੍ਹਾ ਰਿਹਾ, ਜਦਕਿ ਦੂਸਰਾ ਚੋਰ ਦੁਕਾਨ ਅੰਦਰ ਜਾ ਕੇ ਨਗਦੀ ਚੋਰੀ ਕਰਕੇ ਲੈ ਆਇਆ | ਬਾਅਦ ਵਿਚ ਇਹ ਦੋਵੇਂ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਪੁਲਿਸ ਵਲੋਂ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ਼ ਕਬਜ਼ੇ ਵਿਚ ਲੈ ਲਈ ਹੈ ਤੇ ਚੋਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਇਸ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ ਸੀ | ਚੋਰ ਦੁਕਾਨ ਅੰਦਰ ਪਈ ਇਕ ਲੱਖ ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਭਾਰਤੀ ਉਦਯੋਗ ਨੂੰ ਦੇਵੇਗਾ ਹੁਲਾਰਾ-ਆਹੂਜਾ <br... ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਿਓ ਧੀ ਖ਼ਿਲਾਫ਼ ਕੇਸ ਦਰਜ <br/>
Ad Position 24