26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਦਾ ਉਦਘਾਟਨ ਵਿਧਾਇਕ ਸਿੱਧੂ ਨੇ ਕੀਤਾ <br/>

Ad Position 21
No active advertisement
ਸ਼ਹੀਦ ਬਾਬਾ ਦੀਪ ਸਿੰਘ ਮਾਰਗ ਦਾ ਉਦਘਾਟਨ ਕਰਨ ਸਮੇਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਉਨ੍ਹਾਂ ਨਾਲ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ ਅਤੇ ਹੋਰ | ਅਜੀਤ ਤਸਵੀਰ <br/> 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਾਹਮਣੇ ਵਾਲੇ ਮਾਰਗ ਦਾ ਨਾਮ ਬਾਬਾ ਦੀਪ ਸਿੰਘ ਜੀ ਦੇ ਨਾਮ 'ਤੇ ਰੱਖਿਆ ਗਿਆ | ਇਹ ਮਾਰਗ ਚਤੁਰ ਸਿੰਘ ਪਾਰਕ ਤੋਂ ਲੈ ਕੇ ਨਹਿਰ ਤੱਕ ਹੈ | ਇਸ ਵਕਤ ਵਿਧਾਇਕ ਸਿੱਧੂ ਦੇ ਨਾਲ ਸ਼ਹਿਰ ਦੀ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਅਤੇ ਵਾਰਡ ਨੰਬਰ 51 ਦੀ ਕੌਂਸਲਰ ਬੀਬੀ ਕੋਮਲਪ੍ਰੀਤ ਕੌਰ ਸੱਚਦੇਵਾ ਵੀ ਸ਼ਾਮਲ ਸਨ | ਇਸ ਮੌੇਕੇ ਗੁਰਦੁਆਰਾ ਕਮੇਟੀ ਵੱਲੋਂ ਵਿਧਾਇਕ ਸਿੱਧੂ, ਮੇਅਰ ਅਤੇ ਇਲਾਕਾ ਕੌਂਸਲਰ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ ਗਿਆ | ਵਿਧਾਇਕ ਸਿੱਧੂ ਨੇ ਸੰਗਤ ਨੂੰ ਸੰਬੋਧਨ ਹੁੰਦੇ ਕਿਹਾ ਕਿ ਮੇਰੀ ਇੰਨੀ ਹੈਸੀਅਤ ਨਹੀਂ ਕਿ ਮੈਂ ਉਹ ਦੁਨੀਆਂ ਦੇ ਮਹਾਨ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਨਾਮ ਉੱਤੇ ਕਿਸੇ ਮਾਰਗ ਦਾ ਉਦਘਾਟਨ ਕਰਨ | ਉਨ੍ਹਾਂ ਕਿਹਾ ਕਿ ਇਹ ਤਾਂ ਮੇਰੇ ਬਾਪੂ ਬਾਬਾ ਦੀਪ ਸਿੰਘ ਜੀ ਦੀ ਕਿਰਪਾ ਦਿ੍ਸ਼ਟੀ ਹੀ ਹੈ ਜੋ ਉਨ੍ਹਾਂ ਨੇ ਮੈਨੂੰ ਇਸ ਕਾਬਲ ਕੀਤਾ ਕਿ ਮੈਂ ਇਸ ਮਾਰਗ ਦਾ ਨਾਮ ਬਾਬਾ ਜੀ ਦੇ ਨਾਮ ਉੱਪਰ ਪਾਸ ਕਰਾਉਣ ਦੇ ਯੋਗ ਬਣਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਮੇਅਰ ਇੰਦਰਜੀਤ ਕੌਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਹੁਤ ਦੇਰ ਤੋਂ ਗੁਰੂ ਘਰ ਦੀ ਸੰਗਤ ਦਾ ਇਹ ਫੈਸਲਾ ਸੀ ਕਿ ਇਸ ਮਾਰਗ ਦਾ ਨਾਮ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਨਾਮ ਉੱਤੇ ਰੱਖਿਆ ਜਾਵੇ, ਜਿਸ ਨੂੰ ਮਨਜ਼ੂਰ ਕਰਵਾ ਕੇ ਹਲਕਾ ਵਿਧਾਇਕ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਨੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਵਲੋਂ ਫ਼ਿਲਮੀ ਕਲਾਕਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24