13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਦੇਗ ਘਰ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 20-02-2026
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਦੇਗ ਘਰ ਦੀ ਸ਼ੁਰੂਆਤ ਕੀਤੀ ਗਈ ਹੈ | ਅੱਜ ਸਵੇਰੇ ਸ਼ੁਰੂਆਤ ਸਮੇਂ ਪਹਿਲਾਂ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ ਤੋਂ ਇਲਾਵਾ ਹੋਰ ਮੈਂਬਰ ਅਤੇ ਸੰਗਤ ਹਾਜ਼ਰ ਸਨ | ਇਸ ਮੌਕੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਲਾਲੀ ਸਰਨਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਸੰਗਤ ਦੀ ਸਹੂਲਤ ਨੂੰ ਵੇਖਦਿਆਂ ਹੋਇਆਂ ਦੇਗ ਘਰ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਸੰਗਤ ਦੀ ਸਹੂਲਤ ਲਈ ਹੋਰ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ 'ਚ ਕਰਵਾਇਆ ਪੰਜਾਬੀ ਭਾਸ਼ਾ ਵਿਕਾਸ 'ਤੇ ਲੈਕਚਰ ਅਗਲੀ ਖ਼ਬਰ ਯੱਗ ਦੇ 9ਵੇਂ ਦਿਨ ਸ਼ਰਧਾਲੂਆਂ ਨੇ ਘਿਓ ਅਤੇ ਨਾਰੀਅਲ ਦੀਆਂ ਆਹੂਤੀਆਂ ਪਾ ਕੇ ਸ੍ਰੀ ਬਗਲਾਮੁਖੀ ਚਾਲੀਸਾ ਦਾ ਪਾਠ ਕੀਤਾ <...
Ad Position 24