13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ-ਬੈਂਸ ਵਾਰਡ 46 ਦੇ ਲੋਕਾਂ ਨੇ ਸਰਕਾਰ ਨੂੰ ਚਲਦਾ ਕਰਨ ਦਾ ਲਿਆ ਅਹਿਦ <br/>

Ad Position 21
No active advertisement
ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦਾ ਸਨਮਾਨ ਕਰਦੇ ਹੋਏ ਕੌਂਸਲਰ ਸੁਖਦੇਵ ਸਿੰਘ ਸੀਰਾ ਤੇ ਇਲਾਕਾ ਨਿਵਾਸੀ | ਅਜੀਤ ਤਸਵੀਰ <br/> 20-02-2026
ਲੁਧਿਆਣਾ, 19 ਫਰਵਰੀ (ਜਤਿੰਦਰ ਭੰਬੀ) ਹਲਕਾ ਆਤਮ ਨਗਰ ਦੇ ਅਧੀਨ ਆਉਂਦੇ ਵਾਰਡ ਨੰਬਰ 46 ਦੇ ਚੇਤ ਸਿੰਘ ਨਗਰ ਵਿਖੇ ਇਕ ਵਿਸ਼ੇਸ਼ ਮੀਟਿੰਗ ਵਾਰਡ 46 ਦੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕਰਦੇ ਹੋਇਆ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਪ੍ਰਸ਼ਾਸਨਿਕ ਧੱਕੇਸ਼ਾਹੀਆਂ ਕਾਰਨ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ ਕਿਉਂਕਿ ਸ਼ਹਿਰ ਹੀ ਨਹੀਂ ਬਲਕਿ ਸੂਬੇ ਭਰ ਦੀਆਂ ਖਾਸਾ ਹਾਲਤ ਸੜਕਾਂ ਕਾਰਨ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ 'ਤੇ ਜਾਣ ਲਈ ਕਈ ਕਿਸਮ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਦੇਖਦੇ ਹੋਏ ਸੂਬੇ ਦੇ ਲੋਕ ਹੁਣ 2027 ਦੀ ਉਡੀਕ ਕਰਨ ਲੱਗ ਚੁੱਕੇ ਹਨ ਕਿ ਉਹ ਘੜੀ ਕਦ ਆਵੇ ਕਿ ਸੂਬੇ 'ਚੋਂ ਆਪ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਦੀ ਸਰਕਾਰ ਬਣਾ ਕੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਦੇਖੀਏ | ਕੌਂਸਲਰ ਸੁਖਦੇਵ ਸਿੰਘ ਸ਼ੀਰਾ ਨੇ ਆਏ ਹੋਏ ਸਾਰੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਹਮੇਸ਼ਾ ਦੀ ਤਰ੍ਹਾਂ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ ਅਤੇ ਵਾਰਡ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਜਸਪਾਲ ਰਿਐਤ, ਸਤਨਾਮ ਸਿੰਘ ਪੰਕਜ, ਕਪਿਲ ਸ਼ਰਮਾ, ਬਲਬੀਰ ਸਿੰਘ, ਜਸਪਾਲ ਸਿੰਘ, ਸਰਬਜੀਤ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ, ਸਰਬਜੀਤ ਸਿੰਘ, ਮਨਮੋਹਨ ਸਿੰਘ, ਹਨੀ ਸ਼ਰਮਾ ਅਤੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਕਾਂਗਰਸੀ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਅਰੋੜਾ ਦੇ ਦਫ਼ਤਰ ਵਿਖੇ ਹੋਈ ਬੀਕੇਯੂ ਚੜੂਨੀ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਹਲਕਾ ਦੱਖਣੀ ਦੀਆਂ ਲੜਕੀਆਂ ਲਈ ਉੱਚ ਪੱਧਰੀ ਸਿੱਖਿਆ ਦਾ ਨਹੀਂ ਕੋਈ ਪ੍ਰਬੰਧ
Ad Position 24