13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅਰੋੜਾ ਦੇ ਦਫ਼ਤਰ ਵਿਖੇ ਹੋਈ ਬੀਕੇਯੂ ਚੜੂਨੀ ਦੀ ਅਹਿਮ ਮੀਟਿੰਗ <br/>

Ad Position 21
No active advertisement
ਮੀਟਿੰਗ ਕਰਨ ਉਪਰੰਤ ਜਨਰਲ ਜਨਰਲ ਸਕੱਤਰ ਜਗਜੀਤ ਸਿੰਘ ਅਰੋੜਾ, ਕਰਮਜੀਤ ਸਿੰਘ ਸੰਧੂ, ਰੋਸ਼ਨ ਸਿੰਘ ਸਾਗਰ, ਕੈਪਟਨ ਕੁਲਵੰਤ ਸਿੰਘ ਅਤੇ ਹੋਰ | ਅਜੀਤ ਤਸਵੀਰ <br/> 20-02-2026
ਲੁਧਿਆਣਾ 19 ਫਰਵਰੀ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਜਨਰਲ ਸਕੱਤਰ ਪੰਜਾਬ ਜਗਜੀਤ ਸਿੰਘ ਅਰੋੜਾ ਦੇ ਮੁੱਖ ਦਫ਼ਤਰ ਵਿਖੇ ਹੋਈ¢ ਇਸ ਦੌਰਾਨ ਜਗਜੀਤ ਸਿੰਘ ਅਰੋੜਾ, ਰੋਸ਼ਨ ਸਿੰਘ ਸਾਗਰ ਸੀਨੀਅਰ ਮੀਤ ਪ੍ਰਧਾਨ ਪੰਜਾਬ, ਮੀਤ ਪ੍ਰਧਾਨ ਪੰਜਾਬ ਕੈਪਟਨ ਕੁਲਵੰਤ ਸਿੰਘ, ਹਰਦੀਪ ਸਿੰਘ ਢੇਰੀ ਮੀਤ ਪ੍ਰਧਾਨ ਪੰਜਾਬ ਆਦਿ ਨੇ ਆਪਣੇ ਸੰਬੋਧਨ ਸਮੇਂ ਪ੍ਰਵਾਸੀਆਂ ਵਲੋਂ ਆਏ ਦਿਨ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤੇ ਜਾਣ ਦੀ ਨਿੰਦਿਆ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਮੋਹਾਲੀ ਵਿਖੇ ਵੀ ਨÏਜਵਾਨ ਨੂੰ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ¢ ਜਦਕਿ ਆਏ ਦਿਨ ਪਰਵਾਸੀਆਂ ਵਲੋਂ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪ੍ਰੰਤੂ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਬਣੀ ਮਾਨ ਸਰਕਾਰ ਕਾਰਵਾਈ ਕਰਨ ਤੋਂ ਕਤਰਾ ਰਹੀ ਹੈ ¢ ਇਸ ਦÏਰਾਨ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਧੱਕੇ ਦੇ ਨਾਲ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਨੂੰ ਉਤਾਰਨ ਸੰਬੰਧੀ ਵੀ ਵੱਡੇ ਪੱਧਰ 'ਤੇ ਮੁਹਿੰਮ ਨੂੰ ਅੰਜਾਮ ਦਿੱਤਾ ਜਾਵੇਗਾ¢ ਜਿਸ ਦÏਰਾਨ ਇਕੱਠੇ ਹੋਏ ਆਗੂਆਂ ਨੇ ਕੁਰੂਕਸ਼ੇਤਰ ਦੇ ਪਿੱਪਲੀ ਵਿਖੇ 23 ਮਾਰਚ ਨੂੰ ਬੀਕੇਯੂ ਚੜੂਨੀ ਦੀ ਹੋਣ ਵਾਲੀ ਵੱਡੀ ਰੈਲੀ ਦੇ ਵਿਚ ਵੀ ਭਾਰੀ ਇਕੱਠ ਸਮੇਤ ਜਾਣ ਲਈ ਵੀ ਵਿਚਾਰ ਵਟਾਂਦਰਾ ਕੀਤਾ ¢ ਮੀਟਿੰਗ ਦÏਰਾਨ ਸੁਖਦੇਵ ਸਿੰਘ ਕਨੀਜਾ ਜ਼ਿਲ੍ਹਾ ਜਨਰਲ ਸਕੱਤਰ ਨੇ ਮੀਟਿੰਗ ਦਾ ਸੰਚਾਲਨ ਵੀ ਬਾਖ਼ੂਬੀ ਢੰਗ ਨਾਲ ਕੀਤਾ | ਇਸ ਮÏਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਸੰਧੂ ਹਲਕਾ ਸਾਹਨੇਵਾਲ ਪ੍ਰਧਾਨ, ਦਲਵਿੰਦਰ ਸਿੰਘ ਘੁੰਮਣ ਜ਼ਿਲ੍ਹਾ ਮੀਤ ਪ੍ਰਧਾਨ, ਕੈਪਟਨ ਨਛੱਤਰ ਸਿੰਘ ਜ਼ਿਲ੍ਹਾ ਮੁੱਖ ਸਲਾਹਕਾਰ, ਗੁਰਮੇਜ ਸਿੰਘ ਗੇਜਾ ਆਦਿ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਅੜਿੱਕਾ ਲਾਉਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਬਿਕਰਮਜੀਤ ਸਿੰਘ ਖ਼ਾਲਸਾ... ਅਗਲੀ ਖ਼ਬਰ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ-ਬੈਂਸ ਵਾਰਡ 46 ਦੇ ਲੋਕਾਂ ਨੇ ਸਰਕਾਰ ਨੂੰ ਚਲਦਾ ਕਰਨ ਦਾ...
Ad Position 24