13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ 'ਚ ਅੜਿੱਕਾ ਲਾਉਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਬਿਕਰਮਜੀਤ ਸਿੰਘ ਖ਼ਾਲਸਾ <br/>

Ad Position 21
No active advertisement
ਸਾਬਕਾ ਸੰਸਦੀ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ ਪੈੱ੍ਰਸ ਮਿਲਣੀ ਦੌਰਾਨ ਨਾਲ ਗੁਰਦੀਪ ਸਿੰਘ ਲੀਲ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 20-02-2026
ਇਆਲੀ/ਥਰੀਕੇ, 19 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿਛਲੇ 33 ਸਾਲਾਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਲਾਉਣਾ ਮਨੁੱਖੀ ਅਧਿਕਾਰਾਂ ਦੀ ਸ਼ਰ੍ਹੇਆਮ ਉਲੰਘਣਾ ਹੈ | ਕੇਂਦਰ ਅਤੇ ਦਿੱਲੀ ਵਿਚ ਭਾਜਪਾ ਦੀਆਂ ਸਰਕਾਰਾਂ ਹੋਣ ਦੇ ਬਾਵਜੂਦ ਦਿੱਲੀ ਸਰਕਾਰ ਵਲੋਂ ਪਿਛਲੇ ਦਿਨੀਂ ਉਨ੍ਹਾਂ ਦੀ ਰਿਹਾਈ ਵਾਲੀ ਫਾਈਲ ਰੱਦ ਕਰ ਦਿੱਤੀ ਗਈ | ਇਸ ਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੀ ਇਹ ਫਾਈਲ ਰੱਦ ਕਰ ਦਿੱਤੀ ਜਾ ਚੁੱਕੀ ਹੈ, ਜਿਸ ਤੋਂ ਭਾਜਪਾ ਤੇ 'ਆਪ' ਦਾ ਸਿੱਖਾਂ ਪ੍ਰਤੀ ਮਾੜਾ ਨਜ਼ਰੀਆ ਹੋਣਾ ਸਿੱਧ ਕਰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ ਨੇ ਆਪਣੇ ਨੇੜਲੇ ਸਾਥੀ ਸੀਨ. ਅਕਾਲੀ ਆਗੂ ਗੁਰਦੀਪ ਸਿੰਘ ਲੀਲ ਦੇ ਦਫ਼ਤਰ ਵਿਖੇ ਇਕ ਪੈੱ੍ਰਸ ਮਿਲਣੀ ਦੌਰਾਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਛੀਨਾ ਨੇ ਸੜਕ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਅਰੋੜਾ ਦੇ ਦਫ਼ਤਰ ਵਿਖੇ ਹੋਈ ਬੀਕੇਯੂ ਚੜੂਨੀ ਦੀ ਅਹਿਮ ਮੀਟਿੰਗ <br/>
Ad Position 24