13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਧੀਆਂ ਮਾਪਿਆਂ 'ਤੇ ਬੋਝ ਨਹੀਂ ਸਗੋਂ ਇਕ ਵਰਦਾਨ ਹਨ-ਡਾ. ਰਮਨਦੀਪ ਕÏਰ <br/>

Ad Position 21
No active advertisement
ਅਜੀਤ ਡੈਸਕ 20-02-2026
ਲੁਧਿਆਣਾ, 19 ਫਰਵਰੀ (ਡਾ. ਤਰਲੋਚਨ ਸਿੰਘ)-ਆਧੁਨਿਕ ਯੁੱਗ ਵਿਚ ਸਮਾਜ ਨੇ ਭਾਵੇਂ ਕਈ ਖੇਤਰਾਂ ਵਿਚ ਉੱਨਤੀ ਹਾਸਲ ਕਰ ਲਈ ਹੈ, ਪਰ ਅੱਜ ਵੀ ਕੁੱਝ ਅਜਿਹੀਆਂ ਸਮਾਜਿਕ ਕੁਰੀਤੀਆਂ ਹਨ ਜੋ ਮਾਨਵਤਾ 'ਤੇ ਧੱਬਾ ਹਨ¢ ਇਨ੍ਹਾਂ ਵਿਚੋਂ ਇਕ ਹੈ ਮਾਦਾ ਭਰੂਣ ਹੱਤਿਆ ਜੋ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਹੈ¢ ਇਹ ਨਾ ਸਿਰਫ਼ ਕਾਨੂੰਨਨ ਅਪਰਾਧ ਹੈ, ਸਗੋਂ ਇਕ ਨੈਤਿਕ ਪਾਪ ਅਤੇ ਸਮਾਜਿਕ ਅਨਿਆਂ ਵੀ ਹੈ¢ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰਮਨਦੀਪ ਕÏਰ ਦੀ ਅਗਵਾਈ ਹੇਠ ਮਾਦਾ ਭਰੂਣ ਹੱਤਿਆ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਦੱਸਿਆ ਕਿ ਲੜਕੀਆਂ ਅਤੇ ਲੜਕਿਆਂ ਵਿਚ ਸਮਾਨਤਾ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ¢ ਇਸ ਸਬੰਧ ਵਿਚ ਸਰਕਾਰੀ ਡਿਸਪੈਂਸਰੀ, ਹੈਬੋਵਾਲ ਕਲਾਂ ਵਿਖੇ ਇਕ ਜਾਗਰੂਕਤਾ ਕੈਂਪ ਦÏਰਾਨ ਅÏਰਤਾਂ ਨੂੰ ਜਾਗਰੂਕ ਕਰਦਿਆਂ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਲੜਕੀਆਂ ਦੀ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਢੋਆ-ਢੋਆਈ ਵਾਹਨਾਂ 'ਤੇ ਲੱਗੀ ਪਾਬੰਦੀ ਹਟਾਉਣ ਦੀ ਮੰਗ... ਅਗਲੀ ਖ਼ਬਰ ਵਿਧਾਇਕਾ ਛੀਨਾ ਨੇ ਸੜਕ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ <br/>
Ad Position 24