14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸੁਫ਼ੀਆ ਚੌਕ ਵਿਚ ਕੱਪੜਿਆਂ ਦੇ ਗੋਦਾਮ ਨੂੰ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਭੁਪਿੰਦਰ ਸਿੰਘ ਬੈਂਸ)-ਸੁਫ਼ੀਆ ਚੌਕ ਇਲਾਕੇ ਵਿਚ ਅੱਜ ਸ਼ਾਮ ਇਕ ਬੰਦ ਪਏ ਕੱਪੜਿਆਂ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਅੰਦਰ ਪਿਆ ਵੱਡੀ ਮਾਤਰਾ ਵਿਚ ਕੱਪੜਾ ਸੜ ਗਿਆ | ਲੋਕਾਂ ਨੇ ਪਹਿਲਾਂ ਗੋਦਾਮ ਵਿੱਚੋਂ ਧੂੰਆ ਨਿਕਲਦਾ ਦੇਖਿਆ ਅਤੇ ਕੁਝ ਸਮੇਂ ਬਾਅਦ ਅੱਗ ਦੀਆਂ ਲਪਟਾਂ ਵੀ ਬਾਹਰ ਆਉਣ ਲੱਗ ਪਈਆਂ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਰਮਚਾਰੀਆਂ ਨੇ ਮੁਸਤੈਦੀ ਨਾਲ ਅੱਗ 'ਤੇ ਕਾਬੂ ਪਾ ਲਿਆ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਗੁਰੂ ਨਗਰ 'ਚ ਦੀਵਾਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਮਲਟੀ-ਸਪੈਸ਼ਲਿਟੀ ਰੋਬੋਟਿਕ ਸਰਜਰੀ ਪ੍ਰੋਗਰਾਮ ਦੀ ਸ਼ੁਰੂਆਤ <br/>
Ad Position 24