14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰਾਜਗੁਰੂ ਨਗਰ 'ਚ ਦੀਵਾਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ <br/>

Ad Position 21
No active advertisement
ਅਜੀਤ ਡੈਸਕ 02-03-2026
ਲੁਧਿਆਣਾ, 1 ਮਾਰਚ (ਜਤਿੰਦਰ ਭੰਬੀ)-ਲੋਕਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਥਾਨਕ ਰਾਜਗੁਰੂ ਨਗਰ ਵਿਖੇ ਰਿਟਾਇਰਡ ਅਫ਼ਸਰ ਬੀ.ਐਮ. ਕਾਲੀਆ ਦੇ ਨਿਵਾਸ ਸਥਾਨ 'ਤੇ ਇਕ ਮੀਟਿੰਗ ਹੋਈ | ਇਸ ਮੌਕੇ ਲੋਕਾਂ ਦੀਆਂ ਚਿੰਤਾਵਾਂ ਸਾਂਝੀਆਂ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਲੁਧਿਆਣਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਕਿ ਕਾਨੂੰਨ ਤੇ ਵਿਵਸਥਾ ਦੀ ਮਾੜੀ ਹਾਲਤ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਆਏ ਦਿਨ ਅਪਰਾਧਿਕ ਵਾਰਦਾਤਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ | ਇਸੇ ਤਰ੍ਹਾਂ ਨਸ਼ੇ ਦੀ ਗੰਭੀਰ ਸਮੱਸਿਆ ਤੋਂ ਹਰ ਵਰਗ ਦੁਖੀ ਹੈ, ਜਦਕਿ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਸਬੰਧੀ ਵੱਡੇ ਵੱਡੇ ਦਾਅਵੇ ਕਰ ਰਹੀ ਹੈ | ਮੀਟਿੰਗ ਦੌਰਾਨ ਇਲਾਕੇ ਵਿਚ ਵਿਕਾਸ ਨਾਲ ਜੁੜੇ ਕਈ ਮੁੱਦੇ ਵੀ ਸਾਹਮਣੇ ਆਏ | ਦੀਵਾਨ ਨੇ ਕਿਹਾ ਕਿ ਸੜਕਾਂ ਦਾ ਬੁਰਾ ਹਾਲ ਹੈ ਅਤੇ ਪਾਰਕਾਂ ਵਿਚ ਕੂੜਾ ਪਿਆ ਮਿਲਦਾ ਹੈ | ਲੇਕਿਨ ਨਗਰ ਨਿਗਮ ਲੁਧਿਆਣਾ ਨੂੰ ਸਮਾਰਟ ਸਿਟੀ ਬਣਾਉਣ ਸਬੰਧੀ ਦਾਅਵੇ ਕਰਦੀ ਹੈ | ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਿਰਫ਼ ਦਾਅਵੇ ਕਰਨ ਨਾਲ ਵਿਕਾਸ ਨਹੀਂ ਹੁੰਦਾ, ਜ਼ਮੀਨੀ ਪੱਧਰ 'ਤੇ ਵੀ ਦਿੱਖਣਾ ਚਾਹੀਦਾ ਹੈ, ਜਦਕਿ ਇਸ ਤੋਂ ਪਹਿਲਾਂ ਬੀ.ਐਮ. ਕਾਲੀਆ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਇਲਾਕੇ ਵਿਚ 7 ਵਾਹਨਾਂ ਵਿਚੋਂ ਬੈਟਰੀਆਂ ਚੋਰੀ ਹੋ ਗਈਆਂ ਸਨ | ਹਾਲਾਤ ਇੰਨੇ ਮਾੜੇ ਹਨ ਕਿ ਲੋਕ ਰਾਤ ਵੇਲੇ ਆਪਣੇ ਘਰਾਂ ਵਿਚੋਂ ਨਿਕਲਣ ਤੋਂ ਵੀ ਡਰਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਦਵਿੰਦਰ ਬੇਦੀ, ਐਸ.ਐਸ. ਖੁਰਾਨਾ, ਭੁਪਿੰਦਰ ਸਿੰਘ ਗਿੱਲ, ਸੁਨੀਲ ਸ਼ਰਮਾ, ਡਾ. ਜਗਦੇਵ ਸਿੰਘ ਗਰੇਵਾਲ, ਬਾਲ ਕਿ੍ਸ਼ਨ ਸ਼ਰਮਾ, ਦਿਨੇਸ਼ ਗੁਪਤਾ, ਸੁਰਿੰਦਰ ਗਰੇਵਾਲ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਤਾਰਾ ਸਿੰਘ ਕਾਲਜ ਵਿਖੇ ਮਨੋਵਿਗਿਆਨ ਕੁਇਜ਼ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਸੁਫ਼ੀਆ ਚੌਕ ਵਿਚ ਕੱਪੜਿਆਂ ਦੇ ਗੋਦਾਮ ਨੂੰ ਲੱਗੀ ਅੱਗ
Ad Position 24