05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਤੇ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 07-03-2026
ਲੁਧਿਆਣਾ, 6 ਮਾਰਚ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾਣ ਵਾਲੀਆਂ 10ਵੀਂ ਤੇ 5ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਗਈਆਂ | ਪਹਿਲੇ ਦਿਨ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਦਾ ਪੇਪਰ ਹੋਇਆ, ਜਿਸ ਨੰੂ ਵਿਦਿਆਰਥੀਆਂ ਨੇ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਦਿੱਤਾ | ਬੋਰਡ ਵਲੋਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 6 ਮਾਰਚ ਤੋਂ ਸ਼ੁਰੂ ਹੋ ਕੇ 1 ਅਪ੍ਰੈਲ ਤੱਕ ਚੱਲਣਗੀਆਂ | ਪ੍ਰੀਖਿਆ ਕੇਂਦਰਾਂ 'ਤੇ ਵਿਦਿਆਰਥੀਆਂ ਨੰੂ ਸਮੇਂ ਤੋਂ ਪਹਿਲਾਂ ਪਹੁੰਚਣ ਦੀ ਹਿਦਾਇਤ ਦਿੱਤੀ ਗਈ ਸੀ ਅਤੇ ਪ੍ਰਬੰਧਕਾਂ ਵਲੋਂ ਵੀ ਸੁਰੱਖਿਆ ਅਤੇ ਨਿਗਰਾਨੀ ਦੇ ਪੂਰੇ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਪ੍ਰੀਖਿਆਵਾਂ ਸੁਚੱਜੇ ਢੰਗ ਨਾਲ ਕਰਵਾਈਆਂ ਜਾ ਸਕਣ | ਇਸ ਦੇ ਨਾਲ ਹੀ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਅੱਜ ਤੋ ਸ਼ੁਰੂ ਹੋਈਆਂ, ਜਿਸ ਵਿਚ ਪਹਿਲੇ ਦਿਨ ਅੰਗਰੇਜ਼ੀ ਦਾ ਪੇਪਰ ਲਿਆ ਗਿਆ | 5ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਹ ਪੇਪਰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਦਿੱਤਾ | ਬੋਰਡ ਵਲੋਂ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 6 ਮਾਰਚ ਤੋਂ 12 ਮਾਰਚ ਤੱਕ ਕਰਵਾਈਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੀ ਸਫ਼ਾਈ ਮੁਹਿੰਮ 'ਤੇ ਉਠੇ ਸਵਾਲ, ਮੈਦਾਨ 'ਚ ਸਿਰਫ਼ ਖਾਨਾਪੂਰਤੀ ਦਾ ਦੋਸ਼ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਬਾਹਰੋਂ ਏ.ਸੀ. ਦੀਆਂ ਪਾਈਪਾਂ ਚੋਰੀ <br/>
Ad Position 24