30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

'ਆਪ' ਆਗੂ ਭਾਜਪਾ ਦਿਹਾਤੀ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 02-04-2026
ਲੁਧਿਆਣਾ, 1 ਅਪ੍ਰੈਲ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਨੰੂ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਆਗੂਆਂ ਅਤੇ ਪੰਚਾਇਤ ਨਾਲ ਜੁੜੇ ਵਿਅਕਤੀਆਂ ਨੇ ਪਾਰਟੀ ਨੰੂ ਅਲਵਿਦਾ ਆਖ ਕੇ ਭਾਜਪਾ ਦਿਹਾਤੀ ਵਿਚ ਸ਼ਮੂਲੀਅਤ ਕੀਤੀ | ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਈ | ਇਸ ਮੌਕੇ ਹਰਮਿੰਦਰ ਸਿੰਘ, ਬਲਵਿੰਦਰ ਸਿੰਘ, ਤਲਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਸਬੀਰ ਸਿੰਘ ਸਮੇਤ ਕਈ ਆਗੂ ਭਾਜਪਾ ਵਿਚ ਸ਼ਾਮਿਲ ਹੋਏ | ਸਨੀ ਕੈਂਥ ਵਲੋਂ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੰੂ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਸਨੀ ਕੈਂਥ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਦਿਨੋਂ ਦਿਨ ਭਾਰਤੀ ਜਨਤਾ ਪਾਰਟੀ ਵਿਚ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਇਕ ਮਜ਼ਬੂਤ ਬਦਲ ਵਜੋਂ ਸਾਹਮਣੇ ਆਵੇਗੀ | ਉਨ੍ਹਾਂ ਕਿਹਾ ਕਿ ਭਾਜਪਾ ਲੋਕ ਭਲਾਈ, ਵਿਕਾਸ ਅਤੇ ਪਾਰਦਰਸ਼ਤਾ ਲਈ ਵਚਨਬੱਧ ਹੈ | ਇਸ ਮੌਕੇ ਗੁਰਬਖਸ਼ ਸਿੰਘ, ਹਰਜੀਤ ਸਿੰਘ ਸਮੇਤ ਕਈ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਮੁਫ਼ਤ ਕੈਂਸਰ ਚੈੱਕਅਪ ਕੈਂਪ ਦੌਰਾਨ 300 ਮਰੀਜ਼ਾਂ ਨੇ ਲਿਆ ਲਾਹਾ <br/> ਅਗਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਨÏਜਵਾਨ ਨੇ ਕੀਤੀ ਖ਼ੁਦਕੁਸ਼ੀ
Ad Position 24